ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਅੱਜ ਸੱਤ ਦਿਨ ਹੋ ਗਏ ਹਨ। ਉਨ੍ਹਾਂ ਦੇ ਪ੍ਰਸ਼ੰਸਕ ਅਤੇ ਸਮਰਥਕ ਅਜੇ ਵੀ ਉਨ੍ਹਾਂ ਦੀ ਮੌਤ ਦੇ ਸੋਗ ਤੋਂ ਉੱਭਰ ਨਹੀਂ ਸਕੇ ਹਨ। ਮੂਸੇਵਾਲਾ ਦੀ ਮੌਤ ਦਾ ਸੋਗ ਪੰਜਾਬੀ ਇੰਡਸਟਰੀ ਵਿੱਚ ਹੀ ਨਹੀਂ ਬਲਕਿ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ ਹੈ। …ਇਸ ਦੇ ਨਾਲ ਹੀ ਖਬਰ ਆ ਰਹੀ ਹੈ ਕਿ ਬਾਲੀਵੁੱਡ ਸਟਾਰ ਸੰਜੇ ਦੱਤ ਅੱਜ ਮਾਨਸਾ ਜਾਣਗੇ ਅਤੇ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ ਅਤੇ ਦੁੱਖ ਦੀ ਇਸ ਘੜੀ ‘ਚ ਉਨ੍ਹਾਂ ਦਾ ਸਾਥ ਦੇਣਗੇ।
ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਲਈ ਸਾਰੇ ਰਾਜਨੇਤਾ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਗਾਇਕ ਦੇ ਮਾਪਿਆਂ ਨੇ ਬੀਤੇ ਦਿਨ ਚੰਡੀਗੜ੍ਹ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕੀਤੀ ਸੀ।
ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਵੀ ਕੀਤੀ ਮੁਲਾਕਾਤ
ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਗਾਇਕ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸਿੱਧੂ ਉਨ੍ਹਾਂ ਦੇ ਪੁੱਤਰ ਵਰਗਾ ਹੈ ਅਤੇ ਸਾਰੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ ਜਾਵੇਗਾ।