ਅੱਜ ਰੌਸ ਐਵੇਨਿਊ ਅਦਾਲਤ ‘ਚ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਈਡੀ ਦੀ ਪੰਜਵੀਂ ਚਾਰਜਸ਼ੀਟ ‘ਤੇ ਸੁਣਵਾਈ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਚਾਰਜਸ਼ੀਟ ‘ਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪਹਿਲੀ ਵਾਰੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਕੇਸ ਵਿੱਚ ਮੁੱਖ ਸਾਜ਼ਿਸ਼ਕਰਤਾ ਮੰਨ ਲਿਆ ਹੈ।
ਜਾਣਕਾਰੀ ਦੇ ਅਨੁਸਾਰ ਈਡੀ ਨੇ ਆਪਣੀ ਦੂਸਰੀ ਚਾਰਜਸ਼ੀਟ ‘ਚ ਦੱਸਿਆ ਸੀ ਕਿ ਵਿਜੇ ਨਾਇਰ ਅਤੇ ‘ਆਪ’ ਦੇ ਕਈ ਨੇਤਾ ਰਲ ਕੇ ਮਨੀਸ਼ ਸਿਸੋਦੀਆ ਦੀ ਅਗਵਾਈ ‘ਚ ਇਸ ਮਾਮਲੇ ਨੂੰ ਕਰ ਰਹੇ ਸਨ। ਇਸ ਦੇ ਨਾਲ ਹੀ ਈਡੀ ਨੇ ਆਪਣੀ ਤੀਸਰੀ ਚਾਰਜਸ਼ੀਟ ਵਿੱਚ ਦੱਸਿਆ ਸੀ ਕਿ ਦਿੱਲੀ ਸ਼ਰਾਬ ਨੀਤੀ ‘ਚ ‘ਆਪ’ ਅਤੇ ਦੱਖਣੀ ਸਮੂਹ ਦੇ ਕੁਝ ਵੱਡੇ ਨੇਤਾ ਦੀ ਮਿਲੀਭੁਗਤ ਸੀ ਦਿੱਲੀ ਸ਼ਰਾਬ ਨੀਤੀ ਕੇਸ ਦੀ ਜਾਂਚ ਈਡੀ ਅਤੇ ਸੀਬੀਆਈ ਕਰ ਰਹੇ ਹਨ। ਸੀਬੀਆਈ ਨੇ 24 ਫਰਵਰੀ ਨੂੰ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ ਸੀ। ਜਦੋਂ ਕਿ ਮਨੀ ਲਾਂਡਰਿੰਗ ਕੇਸ ‘ਚ ਈਡੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ 9 ਮਾਰਚ ਨੂੰ ਤਿਹਾੜ ਜੇਲ੍ਹ ਤੋਂ ਹਿਰਾਸਤ ‘ਚ ਲਿਆ ਗਿਆ ਸੀ। ਉਸ ਸਮੇਂ ਤੋਂ ਹੀ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਨੂੰ ਹਾਲੇ ਤੱਕ ਜ਼ਮਾਨਤ ਨਹੀਂ ਮਿਲ ਸਕੀ।