Nation Post

ਮਾਨ ਸਰਕਾਰ ਨੇ ਆਪਣਾ ਵਾਅਦਾ ਕੀਤਾ ਪੂਰਾ, ਕਿਸਾਨ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਰਾਸ਼ੀ ਕੀਤੀ ਜਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਅਸਲ ਵਿੱਚ ਮਾਨ ਸਰਕਾਰ ਨੇ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਸੀਐਮ ਮਾਨ ਨੇ ਇਸ ਲਈ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ।

ਦੱਸ ਦੇਈਏ ਕਿ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਵਿੱਚ ਕਿਸਾਨਾਂ ਨੇ ਇਹ ਮੰਗ ਰੱਖੀ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿੱਤੀ ਮਦਦ ਦੀ ਰਾਸ਼ੀ ਤਿੰਨ ਦਿਨਾਂ ਦੇ ਅੰਦਰ-ਅੰਦਰ ਜਾਰੀ ਕਰ ਦਿੱਤੀ ਹੈ ਅਤੇ ਹੁਣ ਤੱਕ ਪੰਜਾਬ ਸਰਕਾਰ ਨੇ 789 ਕਿਸਾਨ ਪਰਿਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ।

Exit mobile version