ਮੋਹਾਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 3 ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਭਾਰੀ ਸੁਰੱਖਿਆ ਹੇਠ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਮੋਹਾਲੀ ਪੁਲਿਸ ਨੇ ਲਾਰੈਂਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲਿਆ ਸੀ। ਦੱਸ ਦੇਈਏ ਕਿ ਬਿਸ਼ਨੋਈ ਖ਼ਿਲਾਫ਼ ਮਾਰਚ 2021 ਵਿੱਚ ਇੱਕ ਫ਼ੋਨ ਕਾਲ ਦੌਰਾਨ ਇੱਕ ਵਿਅਕਤੀ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ 7 ਦਸੰਬਰ ਦੀ ਰਾਤ ਨੂੰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਲੈ ਕੇ ਆਈ ਸੀ। ਫਿਰ 8 ਦਸੰਬਰ ਦੀ ਸਵੇਰ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।
ਦੂਜੇ ਪਾਸੇ ਅੱਜ 3 ਦਿਨ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਪੁਲੀਸ ਵੱਲੋਂ ਪੁੱਛਗਿੱਛ ਮੁਕੰਮਲ ਕਰਨ ਮਗਰੋਂ ਅਦਾਲਤ ਨੇ ਲਾਰੈਂਸ ਨੂੰ ਮੁਹਾਲੀ ਪੁਲੀਸ ਦੇ ਹਵਾਲੇ ਕਰ ਦਿੱਤਾ। ਜਿੱਥੇ ਮੋਹਾਲੀ ਪੁਲਿਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਗਈ ਹੈ।