ਉੱਤਰ ਪ੍ਰਦੇਸ਼: ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਰਾਜ ਦੇ ਸਨਮਾਨਾਂ ਨਾਲ ਪੰਜ ਤੱਤ ਵਿੱਚ ਵਿਲੀਨ ਹੋ ਗਏ ਹਨ। ਨੇਤਾ ਜੀ ਦੇ ਪੁੱਤਰ ਅਖਿਲੇਸ਼ ਯਾਦਵ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਨੇਤਾ ਜੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੈਫਈ ‘ਚ ਕੀਤਾ ਗਿਆ, ਜਿੱਥੇ ਵੱਡੇ ਨੇਤਾਵਾਂ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਲੋਕਾਂ ਨੇ ਨਮ ਅੱਖਾਂ ਨਾਲ ਨੇਤਾ ਜੀ ਨੂੰ ਵਿਦਾਈ ਦਿੱਤੀ ਅਤੇ ‘ਨੇਤਾ ਜੀ ਅਮਰ ਰਹੇ’ ਦੇ ਨਾਅਰੇ ਵੀ ਲਗਾਏ।
ਧਿਆਨ ਯੋਗ ਹੈ ਕਿ ਲੰਬੇ ਸਮੇਂ ਤੋਂ ਬਿਮਾਰ ਮੁਲਾਇਮ ਸਿੰਘ ਯਾਦਵ ਨੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਲਗਭਗ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਦਾਖਲ ਸੀ।