ਮੋਹਾਲੀ: ਸੂਬੇ ਦੇ ਖੁਫੀਆ ਵਿਭਾਗ ਦੇ ਮੋਹਾਲੀ ਦਫਤਰ ਨੂੰ ਸਮਾਜ ਵਿਰੋਧੀ ਅਨਸਰਾਂ ਵਲੋਂ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਪੂਰੇ ਪੰਜਾਬ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਈ ਥਾਵਾਂ ‘ਤੇ ਨਾਕਾਬੰਦੀ ਕੀਤੀ ਹੋਈ ਹੈ। ਇਸ ਧਮਾਕੇ ਬਾਰੇ ਸੀਨੀਅਰ ਪੁਲਿਸ ਅਧਿਕਾਰੀ ਜਾਂਚ ਕਰ ਰਹੇ ਹਨ, ਫਿਲਹਾਲ ਧਮਾਕੇ ਵਾਲੀ ਥਾਂ ਨੂੰ ਘੇਰਾਬੰਦੀ ਕਰਕੇ ਘੇਰਾ ਪਾ ਲਿਆ ਗਿਆ ਹੈ ਅਤੇ ਕਿਸੇ ਨੂੰ ਵੀ ਇਸ ਘੇਰੇ ਅੰਦਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਹ ਧਮਾਕਾ ਮੋਹਾਲੀ ‘ਚ ਸਟੇਟ ਇੰਟੈਲੀਜੈਂਸ ਦਫਤਰ ਨੇੜੇ ਰਾਤ 7 ਵੱਜ ਕੇ 45 ਮਿੰਟ ‘ਤੇ ਹੋਇਆ। ਸੂਤਰਾਂ ਮੁਤਾਬਕ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਬੰਬ ਨਿਰੋਧਕ ਦਸਤਾ, ਐਸਐਸਪੀ, ਆਈਜੀ ਅਤੇ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ ਹੈ। ਫਿਲਹਾਲ ਧਮਕੀ ਦੇਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧਮਾਕੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।