ਨਵੀਂ ਦਿੱਲੀ: ਮੋਹਾਲੀ ‘ਚ ਹੋਏ ਬੰਬ ਧਮਾਕੇ ਨੂੰ ਲੈ ਕੇ ਹੁਣ ਵਿਰੋਧੀਆਂ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਹ ਇਸ ‘ਤੇ ਲਗਾਤਾਰ ਆਪਣੀ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਜਾਂਚ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਘਟਨਾ ਨੂੰ ਕਾਇਰਤਾ ਭਰੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਮੋਹਾਲੀ ਬਲਾਸਟ ਉਨ੍ਹਾਂ ਲੋਕਾਂ ਦੀ ਕਾਇਰਤਾਪੂਰਨ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿੱਚ ਅਮਨ ਸ਼ਾਂਤੀ ਬਣਾਈ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
मोहाली ब्लास्ट उन लोगों की कायराना हरकत है जो पंजाब की शांति भंग करना चाहते हैं। आम आदमी पार्टी की पंजाब सरकार उन लोगों के मंसूबे पूरे नहीं होने देगी। पंजाब के सब लोगों के साथ मिलके हर हालत में शांति क़ायम रखी जाएगी और दोषियों को कड़ी से कड़ी सज़ा दिलवाई जाएगी। https://t.co/h6x3I5iSe4
— Arvind Kejriwal (@ArvindKejriwal) May 10, 2022
ਇਸ ਦੇ ਨਾਲ ਹੀ ਹੁਣ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਇਸ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਲਿਖਿਆ ਕਿ ਮੋਹਾਲੀ ‘ਚ ਧਮਾਕਾ ਉਨ੍ਹਾਂ ਤਾਕਤਾਂ ਦੀ ਕਾਇਰਤਾ ਭਰੀ ਕਾਰਵਾਈ ਹੈ, ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਸਰਕਾਰ ਇਸ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ੇਗੀ ਨਹੀਂ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Explosion in Mohali is an act of cowardice by those powers who are want to disrupt the hard earned peace of the State. Punjab Government will not spare those involved and strongest possible action will be taken.
— Raghav Chadha (@raghav_chadha) May 10, 2022
ਦੱਸ ਦਈਏ ਕਿ ਬੀਤੀ ਰਾਤ ਮੋਹਾਲੀ ਦੇ ਸੋਹਾਣਾ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਬਿਊਰੋ ਦੇ ਹੈੱਡਕੁਆਰਟਰ ‘ਚ ਧਮਾਕਾ ਹੋਇਆ ਸੀ। ਹਮਲਾ ਸੋਮਵਾਰ ਸ਼ਾਮ 7.45 ਵਜੇ ਹੋਇਆ। ਘਟਨਾ ਇੰਨੀ ਭਿਆਨਕ ਸੀ ਕਿ ਪੂਰੀ ਇਮਾਰਤ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਇਸ ਦੇ ਨਾਲ ਹੀ ਇਸ ਧਮਾਕੇ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਪੰਜਾਬ ਇੰਟੈਲੀਜੈਂਸ ਦਫਤਰ ਦੀ ਤੀਜੀ ਮੰਜ਼ਿਲ ‘ਤੇ ਰਾਕੇਟ ਹਮਲੇ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਰਾਕੇਟ ਨਾਲ ਚੱਲਣ ਵਾਲਾ ਗ੍ਰੇਨੇਡ ਸੁੱਟਿਆ ਗਿਆ। ਧਮਾਕੇ ਤੋਂ ਬਾਅਦ ਨਾਲ ਲੱਗਦੀ ਇਮਾਰਤ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਹਮਲਾ ਆਰ.ਪੀ.ਜੀ. ਤੋਂ ਹੋਇਆ ਹੈ। rpg ਯਾਨੀ ਰਾਕੇਟ ਪ੍ਰੋਪੇਲਡ ਗ੍ਰਨੇਡ। ਤਸਵੀਰ ਵਿੱਚ ਇੱਕ ਟੁੱਟੇ ਹੋਏ ਗ੍ਰੇਨੇਡ ਦੀ ਤਸਵੀਰ ਦੇਖੀ ਜਾ ਸਕਦੀ ਹੈ। ਪਰ ਦੂਜੇ ਪਾਸੇ ਪੰਜਾਬ ਪੁਲਿਸ ਨੇ ਇਸ ਨੂੰ ਅੱਤਵਾਦੀ ਘਟਨਾ ਦੱਸ ਕੇ ਇਨਕਾਰ ਕੀਤਾ ਹੈ।