Friday, November 15, 2024
HomeBreakingਰਾਜਪੁਰਾ ਦੇ ਗੁਰਦੁਆਰਾ ਸਾਹਿਬ 'ਚ ਮੁੜ ਹੋਈ ਬੇਅਦਬੀ ਦੀ ਘਟਨਾ, ਨੌਜਵਾਨ ਨੰਗੇ...

ਰਾਜਪੁਰਾ ਦੇ ਗੁਰਦੁਆਰਾ ਸਾਹਿਬ ‘ਚ ਮੁੜ ਹੋਈ ਬੇਅਦਬੀ ਦੀ ਘਟਨਾ, ਨੌਜਵਾਨ ਨੰਗੇ ਸਿਰ ਤੇ ਜੁੱਤੀ ਪਾ ਕੇ ਹੋਇਆ ਦਾਖ਼ਲ |

ਪੰਜਾਬ ਦੇ ਰਾਜਪੁਰਾ ‘ਚ ਗੁਰਦੁਆਰਾ ਸਾਹਿਬ ਮੁੜ ਤੋਂ ਬੇਅਦਬੀ ਦੀ ਕੋਸ਼ਿਸ਼ ਹੋਈ ਹੈ। ਜਾਣਕਾਰੀ ਦੇ ਅਨੁਸਾਰ ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਨੌਜਵਾਨ ਨੰਗੇ ਸਿਰ ਜੁੱਤੀ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਵੜ ਗਿਆ ਸੀ। ਨੌਜਵਾਨ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੱਕ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਉੱਥੇ ਹਾਜ਼ਰ ਸ਼ਰਧਾਲੂਆਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਨੂੰ ਫੜਾ ਦਿੱਤਾ ਹੈ। ਹੁਣ ਪੁਲਿਸ ਨੇ ਮੌਕੇ ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਸੂਚਨਾ ਦੇ ਅਨੁਸਾਰ ਦੋਸ਼ੀ ਨੌਜਵਾਨ ਰਾਜਪੁਰਾ ਦਾ ਹੀ ਵਾਸੀ ਹੈ। ਉਸਦਾ ਨਾਂ ਸਾਹਿਲ ਦੱਸਿਆ ਗਿਆ ਹੈ ਤੇ ਉਹ ਚੰਡੀਗੜ੍ਹ ਵਿੱਚ ਕੰਮ ਕਰ ਰਿਹਾ ਹੈ। ਹੁਣ ਪੁਲਿਸ ਨੇ ਦੋਸ਼ੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਸਾਹਿਬ ਵਿੱਚ ਲੱਗਭਗ 15 ਤੋਂ 16 ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਜਿਨ੍ਹਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾਵੇਗੀ ਤੇ ਪੂਰੇ ਮਾਮਲੇ ਦਾ ਖੁਲਾਸਾ ਹੋਵੇਗਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments