Nation Post

ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਪਾਰਟੀ ‘ਚੋਂ ਕੱਢਿਆ ਬਾਹਰ, ਇਸ ਕਾਰਨ ਲਿਆ ਇਹ ਫੈਸਲਾ

amrinder singh raja warring

amrinder singh raja warring

ਚੰਡੀਗੜ੍ਹ: ਕਾਂਗਰਸ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਇਸ ਦੇ ਨਾਲ ਹੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਪਾਰਟੀ ਨੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਹਰਚੰਦ ਕੌਰ ਘਨੌਰੀ ਨੂੰ ਕਾਂਗਰਸ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ।… ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 8 ਜੂਨ ਦੇਰ ਰਾਤ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ਅਤੇ ਬੀਬੀ ਹਰਚੰਦ ਕੌਰ ਘਨੌਰੀ ਦੋਵੇਂ ਹੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।

ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਵਿਧਾਇਕ ਬੀਬਾ ਹਰਚੰਦ ਕੌਰ ਘਨੌਰੀ ਅੱਜ ਸਵੇਰੇ ਭਾਜਪਾ ‘ਚ ਸ਼ਾਮਲ ਹੋ ਜਾਣਗੇ, ਜਦਕਿ ਚਾਰ ਵਾਰ ਅਹੁਦੇ ‘ਤੇ ਰਹਿ ਚੁੱਕੇ ਕੌਂਸਲਰ ਵੀ ਕਾਂਗਰਸ ਛੱਡ ਕੇ ਬੀ.ਜੇ.ਪੀ. ‘ਚ ਸ਼ਾਮਲ ਹੋ ਜਾਣਗੇ।

Exit mobile version