Nation Post

ਰਾਹੁਲ ਗਾਂਧੀ ਤੇ ਪ੍ਰਿਯੰਕਾ ਸਣੇ ਕਈ ਨੇਤਾਵਾ ਨੇ ਪੀਐਮ ਮੋਦੀ ਦੀ ਮਾਂ ਹੀਰਾਬੇਨ ਦੇ ਦਿਹਾਂਤ ‘ਤੇ ਦੁੱਖ ਕੀਤਾ ਪ੍ਰਗਟ

Rahul Gandhi Priyanka Gandhi

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਰਾਹੀਂ ਸੋਗ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾ ਬਾ ਦੇ ਦੇਹਾਂਤ ਦੀ ਖ਼ਬਰ ਬਹੁਤ ਦੁਖਦਾਈ ਹੈ। ਇਸ ਔਖੀ ਘੜੀ ਵਿੱਚ ਮੈਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਅਤੇ ਪਿਆਰ ਪ੍ਰਗਟ ਕਰਦਾ ਹਾਂ।

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਦੇ ਦਿਹਾਂਤ ਦੀ ਦੁਖਦ ਖ਼ਬਰ ਮਿਲੀ ਹੈ। ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਦੁੱਖ ਦੀ ਇਸ ਘੜੀ ਵਿੱਚ ਮੋਦੀ ਜੀ ਅਤੇ ਉਹਨਾਂ ਦੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਓਮ ਸ਼ਾਂਤੀ!”

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਅੱਜ ਤੜਕੇ 3.30 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਅੱਜ ਅਹਿਮਦਾਬਾਦ ਵਿੱਚ ਆਖਰੀ ਸਾਹ ਲਿਆ। ਹੀਰਾਬੇਨ ਨੂੰ ਮੰਗਲਵਾਰ ਨੂੰ ਸਾਹ ਲੈਣ ‘ਚ ਤਕਲੀਫ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਗਾਂਧੀਨਗਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ, ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਮਾਂ ਦੀ ਦੇਹ ਨੂੰ ਅਗਨ ਭੇਟ ਕੀਤਾ। ਇਸ ਦੁਖਦ ਖ਼ਬਰ ਤੋਂ ਬਾਅਦ ਦੇਸ਼ ਭਰ ਵਿਚ ਸੋਗ ਦੀ ਲਹਿਰ ਹੈ।

 

Exit mobile version