ਲੁਧਿਆਣਾ ‘ਚ ਉੱਤਮ ਨਮਕੀਨ ਦੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਹੁਤ ਮੁਸ਼ਕਿਲਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਇੱਕ ਫਾਇਰ ਬ੍ਰਿਗੇਡ ਦਾ ਮੁਲਾਜ਼ਮ ਵੀ ਅੱਗ ‘ਚ ਸੜ ਗਿਆ। ਅੱਗ ਲੱਗਣ ਦੇ ਕਾਰਨ ਫੈਕਟਰੀ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੀ ਉੱਪਰਲੀ ਮੰਜ਼ਿਲ ‘ਤੇ ਬਿਜਲੀ ਦੀਆਂ ਭੱਠੀਆਂ ‘ਚ ਅਚਾਨਕ ਧਮਾਕਾ ਹੋ ਗਿਆ। ਥੋੜ੍ਹੇ ਸਮੇਂ ‘ਚ ਅੱਗ ਫੈਲ ਗਈ | ਫੈਕਟਰੀ ‘ਚ ਅੱਗ ਬੁਝਾਉਣ ਦਾ ਕੋਈ ਪ੍ਰਬੰਧ ਨਹੀਂ ਸੀ | ਥੋੜੀ ਦੇਰ ‘ਚ ਹੀ ਅੱਗ ਕਾਫੀ ਵਧ ਗਈ ਅਤੇ ਮਜ਼ਦੂਰ ਵੀ ਅੰਦਰ ਹੀ ਫਸੇ ਰਹਿ ਗਏ ।
ਜਾਣਕਾਰੀ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫੈਕਟਰੀ ਦੇ ਅੰਦਰ ਫਸੇ ਹੋਏ 12 ਮਜ਼ਦੂਰਾਂ ਨੂੰ ਫਾਇਰ ਕਰਮਚਾਰੀਆਂ ਨੇ ਬਚਾਇਆ । ਇਸ ਦੌਰਾਨ ਫਾਇਰ ਮੁਲਾਜ਼ਮ ਦੀ ਲੱਤ ਸੜ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਾਇਰ ਬ੍ਰਿਗੇਡ ਕਰਮਚਾਰੀਆਂ ਕਾਫੀ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾ ਸਕੇ।
ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਫੈਕਟਰੀ ਵਿੱਚ ਪਿਆ ਫਰਨੀਚਰ, ਨਕਦੀ ਅਤੇ ਹੋਰ ਬਹੁਤ ਸਾਰੇ ਸਾਮਾਨ ਦਾ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਬਿਜਲੀ ਦੀਆਂ ਭੱਠੀਆਂ ਕਾਰਨ ਲੱਗੀ ਹੈ। ਸਾਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨ ਦਾ ਪਤਾ ਲੱਗ ਸਕੇਗਾ ।