ਲੁਧਿਆਣਾ ਦੇ ਡੇਹਲੋਂ ਸਥਿਤ ਗੁੱਜਰਵਾਲ ਵਿਖੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ। ਦੋਵੇ ਨੌਜਵਾਨ ਵੱਖ-ਵੱਖ ਬਾਈਕ ‘ਤੇ ਸਵਾਰ ਸੀ ।ਦੂਸਰੇ ਪਾਸੇ ਸੜਕ ‘ਤੇ ਇਕ ਤੇਜ਼ ਰਫ਼ਤਾਰ ਟਰਾਲਾ ਆ ਰਿਹਾ ਸੀ। ਅਜਿਹੇ ‘ਚ ਟਰਾਲੇ ਦੇ ਡਰਾਈਵਰ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਦੋਵਾਂ ਬਾਈਕ ਸਵਾਰਾਂ ਨੂੰ ਬੁਰੀ ਤਰਾਂ ਟੱਕਰ ਮਾਰੀ । ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਸਰੇ ਦੀ ਐਂਬੂਲੈਂਸ ‘ਚ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਟਰਾਲਾ ਚਲਾਉਣ ਵਾਲਾ ਮੌਕੇ ਤੋਂ ਭੱਜ ਗਿਆ। ਆਲੇ -ਦੁਆਲੇ ਦੇ ਲੋਕਾਂ ਨੇ ਜ਼ਖਮੀਆਂ ਨੂੰ ਸੜਕ ਕਿਨਾਰੇ ਕੀਤਾ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਜਗਜੀਵਨ ਸਿੰਘ ਵਾਸੀ ਗੁੱਜਰਵਾਲ ਅਤੇ ਮਨਿੰਦਰ ਸਿੰਘ ਮਨੀ ਵਾਸੀ ਬਰੋਟਾ ਰੋਡ ਨਿਊ ਸ਼ਿਮਲਾਪੁਰੀ ਵਜੋਂ ਕੀਤੀ ਗਈ ਹੈ।
ਦੋਵੇਂ ਬਾਈਕ ਸਵਾਰ ਆਪਣੇ ਘਰਾਂ ਨੂੰ ਜਾ ਰਹੇ ਸੀ । ਦੱਸਿਆ ਜਾ ਰਿਹਾ ਹੈ ਕਿ ਟਰਾਲੇ ਨੇ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਦੋਵੇਂ ਬਾਈਕ ਸਵਾਰ ਕਾਫੀ ਦੂਰ ਜਾ ਕੇ ਡਿੱਗੇ । ਦੋਵਾਂ ਨੌਜਵਾਨਾਂ ਦੇ ਸਿਰ ਸੜਕ ‘ਤੇ ਵੱਜੇ, ਜਿਸ ਤੋਂ ਬਾਅਦ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸੀ ।
ਲੋਕਾਂ ਨੇ ਮੌਕੇ ‘ਤੇ ਐਂਬੂਲੈਂਸ ਸਦੀ। ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਐਂਬੂਲੈਂਸ ‘ਚ ਦਮ ਤੋੜ ਦਿੱਤਾ। ਥਾਣਾ ਡੇਹਲੋਂ ਦੀ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੇ ਵਾਰਸਾਂ ਦੇ ਬਿਆਨਾਂ ’ਤੇ ਟਰਾਲਾ ਚਲਾਉਣ ਵਾਲੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।