ਲੁਧਿਆਣਾ: ਲੁਧਿਆਣਾ ਵਿੱਚ 4 ਵਿਅਕਤੀਆਂ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨੇ ਪਹਿਲਾਂ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਉਸ ਨੂੰ ਬੇਹੋਸ਼ ਕਰਕੇ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਲੜਕੀ ਨਾਲ ਹੋਏ ਇਸ ਘਿਨਾਉਣੇ ਕਾਰੇ ‘ਚ ਉਸ ਦੇ ਗੁਆਂਢੀ ਦਾ ਹੱਥ ਦੱਸਿਆ ਜਾ ਰਿਹਾ ਹੈ। ਘਟਨਾ ਥਾਣਾ ਡਾਬਾ ਦੇ ਨਿਊ ਆਜ਼ਾਦ ਨਗਰ ਇਲਾਕੇ ਦੀ ਹੈ। ਨਾਬਾਲਗ ਦੀ ਮਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉਹ ਮੋਗਾ ਤੋਂ ਆ ਕੇ ਲੁਧਿਆਣਾ ਵਿਖੇ ਆਪਣੀ ਮਾਸੀ ਕੋਲ ਰਹਿਣ ਲੱਗੀ।
ਦੱਸਿਆ ਗਿਆ ਹੈ ਕਿ ਗੁਆਂਢ ‘ਚ ਰਹਿਣ ਵਾਲੀ ਔਰਤ ਰੀਟਾ ਨੇ ਨਾਬਾਲਗ ਲੜਕੀ ਨੂੰ ਆਪਣੀਆਂ ਗੱਲਾਂ ‘ਚ ਫਸਾ ਕੇ ਆਪਣੇ ਘਰ ਬੁਲਾ ਲਿਆ। ਲੜਕੀ ਨੂੰ ਦੁਪਹਿਰ 2 ਵਜੇ ਦੇ ਕਰੀਬ ਨਸ਼ੀਲੀ ਚੀਜ਼ ਪਿਲਾਈ ਗਈ। ਇਸ ਤੋਂ ਬਾਅਦ ਉਹ ਬੇਹੋਸ਼ ਹੋ ਗਈ। ਨਾਬਾਲਗ ਨਾਲ ਇਕ ਦਿਨ ‘ਚ 4 ਲੋਕਾਂ ਨੇ ਬਲਾਤਕਾਰ ਕੀਤਾ। ਜਦੋਂ ਬੱਚੀ ਨੂੰ ਹੋਸ਼ ਆਇਆ ਤਾਂ ਉਸ ਦੀ ਹਾਲਤ ਵਿਗੜ ਚੁੱਕੀ ਸੀ। ਉਸ ਨੇ ਘਟਨਾ ਦੀ ਸਾਰੀ ਜਾਣਕਾਰੀ ਆਪਣੀ ਮਾਸੀ ਨੂੰ ਦਿੱਤੀ।
ਘਟਨਾ ਦੇ ਤੁਰੰਤ ਬਾਅਦ ਨਾਬਾਲਗ ਨੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਡਾਬਾ ਦੀ ਪੁਲੀਸ ਨੇ ਮਹਿਲਾ ਮੁਲਜ਼ਮ ਰੀਟਾ ਰਾਣੀ ਅਤੇ 4 ਹੋਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਔਰਤ ਦੇਹ ਵਪਾਰ ਦਾ ਧੰਦਾ ਕਰਦੀ ਹੈ। ਪੁਲਸ ਨੇ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਜਬਰ ਜਨਾਹ ਦੇ ਚਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।