ਲੁਧਿਆਣਾ (ਹਰਮੀਤ): ਸਾਜਿਸ਼ ਦੇ ਤਹਿਤ ਇੱਕ ਵਿਅਕਤੀ ਨੇ ਆਪਣੀ ਪਤਨੀ ਦੀ ਇਕ ਨੌਜਵਾਨ ਸਰੀਰਕ ਸਬੰਧ ਬਣਾਉਂਦੀਆਂ ਦੀ ਵੀਡੀਓ ਬਣਾ ਕੇ ਨੌਜਵਾਨ ਨੂੰ ਬਲੈਕਮੇਲ ਕਰ 50 ਹਜ਼ਾਰ ਰੁਪਏ ਵਸੂਲ ਲਏ l ਰਕਮ ਹਾਸਲ ਕਰਨ ਤੋਂ ਬਾਅਦ ਮੁਲਜ਼ਮ ਆਪਣੀ ਪਤਨੀ ਅਤੇ ਸਾਥੀ ਨਾਲ ਮਿਲ ਕੇ ਉਸ ਵਿਅਕਤੀ ਨੂੰ ਬਲੈਕਮੇਲ ਕਰਨ ਲੱਗ ਪਿਆl
ਇਸ ਮਾਮਲੇ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਡੇਹਲੋ ਦੀ ਪੁਲਿਸ ਨੇ ਪੜਤਾਲ ਸ਼ੁਰੂ ਕੀਤੀ ਅਤੇ ਪਿੰਡ ਕਿਲ੍ਹਾ ਰਾਏਪੁਰ ਦੇ ਰਹਿਣ ਵਾਲੇ ਬਿੱਟੂ ਦੀ ਸ਼ਿਕਾਇਤ ‘ਤੇ ਪਿੰਡ ਸੇਖਾ ਥਾਣਾ ਮਲੋਦ ਖੰਨਾ ਦੇ ਰਹਿਣ ਵਾਲੇ ਕਮਲਪ੍ਰੀਤ ਸਿੰਘ, ਕਰਨਵੀਰ ਸਿੰਘ ਅਤੇ ਕਰਨਵੀਰ ਸਿੰਘ ਦੀ ਪਤਨੀ ਖਿਲਾਫ਼ ਫਿਰੌਤੀ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬਿੱਟੂ ਨੇ ਦੱਸਿਆ ਕਿ ਕੁਝ ਦਿਨ ਪਹਿਲੋਂ ਉਹ ਆਪਣੇ ਘਰ ਵਿੱਚ ਸਹਿਮਤੀ ਦੇ ਨਾਲ ਔਰਤ ਨਾਲ ਸਰੀਰਕ ਸਬੰਧ ਬਣਾ ਰਿਹਾ ਸੀ l ਇਸੇ ਦੌਰਾਨ ਕਰਨਵੀਰ ਸਿੰਘ ਅਤੇ ਕਮਲਪ੍ਰੀਤ ਸਿੰਘ ਜ਼ਬਰਦਸਤੀ ਉਸਦੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਦੇ ਨਿਜੀ ਪਲਾਂ ਦੀ ਇਤਰਾਜ਼ਯੋਗ ਵੀਡੀਓ ਬਣਾਉਣ ਲੱਗ ਪਏ l ਬਿੱਟੂ ਇਸ ਗੱਲ ਤੋਂ ਬੇਖਬਰ ਸੀ ਕਿ ਇਸ ਸਾਰੇ ਮਾਮਲੇ ਵਿੱਚ ਕਰਨਵੀਰ ਸਿੰਘ ਦੀ ਪਤਨੀ ਵੀ ਸਾਜਿਸ਼ ਦਾ ਹਿੱਸਾ ਹੈl ਮੁਲਜ਼ਮਾਂ ਨੇ ਡਰਾ ਧਮਕਾ ਕੇ ਬਿੱਟੂ ਕੋਲੋਂ 50 ਹਜ਼ਾਰ ਰੁਪਏ ਦੀ ਰਕਮ ਹਾਸਲ ਕਰ ਲਈ l ਕੁਝ ਦਿਨਾਂ ਬਾਅਦ ਮੁਲਜ਼ਮ ਉਸਨੂੰ ਫੋਨ ਕਰਕੇ ਬਲੈਕਮੇਲ ਕਰਨ ਲੱਗ ਪਏ ਅਤੇ ਉਸ ਕੋਲੋਂ ਹੋਰ ਪੈਸਿਆਂ ਦੀ ਮੰਗ ਕੀਤੀ l
ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫ਼ਸਰ ਸੁਭਾਸ਼ ਚੰਦ ਨੇ ਦੱਸਿਆ ਕਿ ਮਾਮਲਾ ਜਿਸ ਤਰ੍ਹਾਂ ਹੀ ਪੁਲਿਸ ਦੇ ਧਿਆਨ ਵਿੱਚ ਆਇਆ ਤਾਂ ਮੁਲਜ਼ਮਾਂ ਦੇ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਗਈ l ਇਸ ਮਾਮਲੇ ਵਿੱਚ ਪੁਲਿਸ ਨੇ ਕਰਨਵੀਰ ਸਿੰਘ, ਕਮਲਪ੍ਰੀਤ ਸਿੰਘ ਅਤੇ ਕਰਨਵੀਰ ਸਿੰਘ ਦੀ ਪਤਨੀ ਖਿਲਾਫ ਫਿਰੌਤੀ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਸੁਭਾਸ਼ ਚੰਦ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।