ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਵਿੱਚ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੇ ਨਾਲ ਹੀ ਸੀਐਮ ਮਾਨ ਨੇ ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ…ਬਾਕੀ ਵਿਭਾਗਾਂ ‘ਚ ਵੀ ਨੌਕਰੀਆਂ ਕੱਢੀਆਂ ਤੇ ਦਿੱਤੀਆਂ ਜਾਣਗੀਆਂ…ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ…
ਸਰਕਾਰ ਦੇ ਪਹਿਲੇ ਸਾਲ ‘ਚ 25000 ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਜੋ 9 ਮਹੀਨਿਆਂ ‘ਚ ਹੀ ਪੂਰਾ ਕਰ ਦਿੱਤਾ..ਅੱਗੇ ਵੀ ਜਾਰੀ ਰਹੇਗਾ… pic.twitter.com/D5uWNUvC8F
— Bhagwant Mann (@BhagwantMann) January 5, 2023
ਸੀਐਮ ਮਾਨ ਨੇ ਕਿਹਾ ਕਿ ਜਲਦੀ ਹੀ ਨੌਕਰੀਆਂ ਕੱਢ ਕੇ ਹੋਰਨਾਂ ਵਿਭਾਗਾਂ ਵਿੱਚ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪਹਿਲੇ ਸਾਲ ਵਿੱਚ 25000 ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਸਿਰਫ਼ 9 ਮਹੀਨਿਆਂ ਵਿੱਚ ਪੂਰਾ ਹੋ ਗਿਆ ਹੈ ਅਤੇ ਇਹ ਅੱਗੇ ਵੀ ਜਾਰੀ ਰਹੇਗਾ।