Friday, November 15, 2024
HomeUncategorizedਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਕਿਹਾ- ਜਲਦੀ ਰਿਹਾਅ...

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਕਿਹਾ- ਜਲਦੀ ਰਿਹਾਅ ਨਾ ਕੀਤਾ ਤਾਂ ਵੱਡੀ ਕਾਰਵਾਈ ਕੀਤੀ ਜਾਵੇਗੀ |

ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਰਜ ਐਫਆਈਆਰ ’ਤੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਦੋ ਸਮਰਥਕਾਂ ਲਵਪ੍ਰੀਤ ਸਿੰਘ ਅਤੇ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੇ ਪੁਲਿਸ ਨੂੰ ਚੇਤਾਵਨੀ ਜਾਰੀ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਜਨਾਲਾ ਵਿੱਚ ਇੱਕ ਸਿੱਖ ਦੇ ਇਸ਼ਾਰੇ ’ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਦੇ ਦੋ ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਨੂੰ ਕਿਸੇ ਵੀ ਰੋਲੇ ਤੋਂ ਦੂਰ ਰਹਿਣ ਲਈ ਕਹਿ ਚੁੱਕੇ ਹਨ।

Dresses, talks like Bhindranwale, why Amritpal Singh could drive Punjab back to the dark days - Oneindia News

ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸਮਰਥਕਾਂ ਨੂੰ ਇਸ ਤਰ੍ਹਾਂ ਹੀ ਚੁੱਕਣਾ ਹੈ ਤਾਂ ਅਸੀਂ ਸਾਰੇ ਇਕੱਠੇ ਹੋ ਕੇ ਦੇਖਾਂਗੇ। ਫਿਰ ਦੇਖਦੇ ਹਾਂ ਕਿ ਕਿਸ ਭਾਅ ਵਿਕਦੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚਣ ਦੀ ਬੇਨਤੀ ਕੀਤੀ ਹੈ। ਉਥੇ ਬੈਠ ਕੇ ਵਿਚਾਰ ਕੀਤਾ ਜਾਵੇਗਾ ਕਿ ਅੱਗੇ ਕੀ ਕਰਨਾ ਹੈ। ਜੇਕਰ ਪੁਲਿਸ ਨੇ ਉਨ੍ਹਾਂ ਨੂੰ ਜਲਦੀ ਰਿਹਾਅ ਨਾ ਕੀਤਾ ਤਾਂ ਪੰਜਾਬ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾਵੇਗੀ।

ਵੀਰਵਾਰ ਨੂੰ ਹੀ ਅੰਮ੍ਰਿਤਪਾਲ ਸਿੰਘ ਖਿਲਾਫ ਇਕ ਨੌਜਵਾਨ ਨੂੰ ਅਗਵਾ ਕਰਨ ਅਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਰਾਤ ਸਮੇਂ ਹੀ ਨੌਜਵਾਨ ਦਾ ਮੈਡੀਕਲ ਕਰਵਾ ਕੇ ਮਾਮਲਾ ਦਰਜ ਕਰ ਲਿਆ ਸੀ। ਥਾਣਾ ਅਜਨਾਲਾ ਦੀ ਪੁਲਿਸ ਨੇ ਗੁਰਦਾਸਪੁਰ ਦੇ ਪਿੰਡਾਂ ‘ਚ ਛਾਪੇਮਾਰੀ ਕਰਕੇ ਅੰਮ੍ਰਿਤਪਾਲ ਦੇ ਦੋ ਨਜ਼ਦੀਕੀ ਦੋਸਤਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਵਿੱਚੋਂ ਇੱਕ ਲਵਪ੍ਰੀਤ ਸਿੰਘ ਤੂਫ਼ਾਨ ਅਤੇ ਦੂਸਰਾ ਸੰਧੂ ਨਾਮ ਦਾ ਨੌਜਵਾਨ ਹੈ। ਪੁਲਿਸ ਜਲਦੀ ਹੀ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਸਕਦੀ ਹੈ।

Waris Punjab De Chief Amritpal Singh's first video post marriage, watch

ਦੂਸਰੇ ਪਾਸੇ ਪੀੜਤ ਬਰਿੰਦਰ ਸਿੰਘ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਰਿੰਦਰ ਦੇ ਬਿਆਨ ਮੈਜਿਸਟਰੇਟ ਸਾਹਮਣੇ ਦਰਜ ਕਰਵਾਏ ਗਏ ਹਨ। ਪੁਲਿਸ ਇਸ ਮਾਮਲੇ ਵਿੱਚ ਬਿਲਕੁਲ ਵੀ ਢਿੱਲ ਨਹੀਂ ਵਰਤਣਾ ਚਾਹੁੰਦੀ। ਇਸੇ ਲਈ ਪੁਲਿਸ ਕੇਸ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਗਵਾਹ ਇਕੱਠੇ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments