ਚੰਡੀਗੜ੍ਹ: ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਏਸ਼ੀਆ ਕੱਪ 2022 ਦੇ ਸੁਪਰ 4 ਮੈਚ ਵਿੱਚ ਪਾਕਿਸਤਾਨ ਨੂੰ ਹਰਾਉਣ ਤੋਂ ਬਾਅਦ ਆਪਣੇ ਖ਼ਰਾਬ ਪ੍ਰਦਰਸ਼ਨ ਕਾਰਨ ਆਲੋਚਨਾਵਾਂ ਦੇ ਘੇਰੇ ਵਿੱਚ ਆ ਗਏ ਹਨ। ਆਪਣੇ ਬਚਾਅ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ ਕਿ ਉੱਚ ਦਬਾਅ ਵਾਲੀਆਂ ਸਥਿਤੀਆਂ ਵਿੱਚ ਹਰ ਸਮੇਂ ਗਲਤੀਆਂ ਹੁੰਦੀਆਂ ਹਨ। ਆਖ਼ਰਕਾਰ ਅਸੀਂ ਸਾਰੇ ਇਨਸਾਨ ਹਾਂ। ਕਿਸੇ ਨੂੰ ਵੀ ਸਾਡੇ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਦੀ ਆਲੋਚਨਾ ਜਾਂ ਸਵਾਲ ਕਰਨ ਦਾ ਅਧਿਕਾਰ ਨਹੀਂ ਹੈ। ਟੀਮ ਇੰਡੀਆ ਨੇ ਆਪਣਾ ਸਰਵਸ਼੍ਰੇਸ਼ਠ ਪ੍ਰਦਰਸ਼ਨ ਕੀਤਾ ਅਤੇ ਮੈਂ ਉਨ੍ਹਾਂ ਨੂੰ ਆਉਣ ਵਾਲੇ ਮੈਚਾਂ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।
In high pressure situations, mistakes happen all the time. After all we are all but Human. Nobody has the right to criticise or question our young player @arshdeepsinghh. Team India put its best foot forward and they have my best wishes for the matches ahead. #TeamIndia
— Adv Harpal Singh Cheema (@HarpalCheemaMLA) September 5, 2022
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਅਰਸ਼ਦੀਪ ਸਿੰਘ ਦਾ ਬਚਾਅ ਕਰਦੇ ਹੋਏ ਕਿਹਾ ਸੀ ਕਿ ਖੇਡਾਂ ਵਿੱਚ ਜਿੱਤ ਹਾਰ ਹੁੰਦੀ ਹੈ। ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ ਹੈ। ਪਾਕਿਸਤਾਨ ਖ਼ਿਲਾਫ਼ ਮੈਚ ਵਿੱਚ ਅਰਸ਼ਦੀਪ ਸਿੰਘ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ ਹੈ। ਸਿਰਫ਼ ਇੱਕ ਕੈਚ ਦੀ ਆਲੋਚਨਾ ਕਰਨਾ ਗ਼ਲਤ ਹੈ। ਪ੍ਰਤਿਭਾਸ਼ਾਲੀ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ ਹੈ।