ਚੰਡੀਗੜ੍ਹ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, ”ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ‘ਤੇ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਯੁਵਕ ਸੇਵਾਵਾਂ ਵਿਭਾਗ ਨੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨਾਂ ਤੋਂ ਅਰਜ਼ੀਆਂ ਮੰਗੀਆਂ ਹਨ, ਜੋ ਕਿ ਕਈ ਸਾਲਾਂ ਤੋਂ ਰੁਕਿਆ ਹੋਇਆ ਹਨ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ…@meet_hayer
— Bhagwant Mann (@BhagwantMann) September 28, 2022
ਉਨ੍ਹਾਂ ਅੱਗੇ ਕਿਹਾ ਕਿ ਅਸੀਂ 46 ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ। ਤੁਸੀਂ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ।