ਪੰਜਾਬ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਖਿਲਾਫ ਵਿਜੀਲੈਂਸ ਨੇ ਆਮਦਨ ਤੋਂ ਜਿਆਦਾ ਸੰਪਤੀ ਦਾ ਕੇਸ ਦਰਜ ਕੀਤਾ ਹੈ। ਮੰਗਲਵਾਰ ਨੂੰ ਵਿਜੀਲੈਂਸ ਨੇ 4 ਘੰਟੇ ਸਤਿਕਾਰ ਕੌਰ ਤੋਂ ਪੁੱਛਗਿੱਛ ਕੀਤੀ। ਸਤਕਾਰ ਕੌਰ 2017 ਵਿਚ ਕਾਂਗਰਸ ਸਰਕਾਰ ਦੌਰਾਨ ਫਿਰੋਜ਼ਪੁਰ ਤੋਂ ਵਿਧਾਇਕ ਰਹੀ ਹੈ ਤੇ ਮੌਜੂਦਾ ਸਮੇਂ ਵਿਚ ਭਾਜਪਾ ਵਿਚ ਸ਼ਾਮਿਲ ਹਨ।
ਵਿਜੀਲੈਂਸ ਨੇ ਸਤਿਕਾਰ ਕੌਰ ਤੋਂ ਉਨ੍ਹਾਂ ਵੱਲੋਂ ਬਣਾਈ ਗਈ ਸਪੰਤੀ ਬਾਰੇ ਪੁੱਛਗਿਛ ਕੀਤੀ ਹੈ। ਸਤਕਾਰ ਕੌਰ ਨੇ ਕਿਹਾ ਕਿ ਉੁਹ ਵਿਜੀਲੈਂਸ ਦੀ ਜਾਂਚ ਵਿਚ ਪੂਰਾ ਸਹਿਯੋਗ ਦਵੇਗੀ। ਕੋਈ ਵੀ ਸੰਪਤੀ ਗੈਰ-ਕਾਨੂੰਨੀ ਨਹੀਂ ਹੈ। ਉਨ੍ਹਾਂ ਦੀ ਜਾਇਦਾਦ ਵਿਚ ਕੋਈ ਵੀ ਵਾਧਾ ਨਹੀਂ ਹੋਇਆ। ਇਸ ਤਰ੍ਹਾਂ ਦੇ ਦੋਸ਼ ਲੱਗਣਾ ਸਿਆਸਤ ਤੋਂ ਪ੍ਰੇਰਿਤ ਹੈ। ਸਤਿਕਾਰ ਕੌਰ ਨੇ ਕਿਹਾ ਕਿ ਉਹ ਕਾਨੂੰਨ ‘ਤੇ ਵਿਸ਼ਵਾਸ ਰੱਖਦੀ ਹੈ, ਸੱਚ ਦੀ ਜਿੱਤ ਹੋਵੇਗੀ। ਉਨ੍ਹਾਂ ‘ਤੇ ਜੋ ਇਲਜ਼ਾਮ ਲਗਾਏ ਗਏ ਹਨ ਉਹ ਗ਼ਲਤ ਸਾਬਿਤ ਹੋਣਗੇ ।
ਡੀਐੱਸਪੀ ਕੇਵਲ ਕ੍ਰਿਸ਼ਨ ਨੇ ਦੱਸਿਆ ਹੈ ਕਿ ਉਨ੍ਹਾਂ ਕੋਲ ਸਾਬਕਾ ਵਿਧਾਇਕ ਦੀ ਆਮਦਨ ਤੋਂ ਜਿਆਦਾ ਸੰਪਤੀ ਹੋਣ ਦੀ ਸ਼ਿਕਾਇਤ ਮਿਲੀ ਸੀ। ਇਸੇ ਮਾਮਲੇ ਨੂੰ ਲੈ ਕੇ ਉਨ੍ਹਾਂ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਸੀ ਪਰ ਵਿਸਥਾਰ ਵਿੱਚ ਕੋਈ ਸੂਚਨਾ ਨਹੀਂ ਦੇ ਸਕਦੇ।