Nation Post

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਦੀ ਕਾਮਨਾ ਕਰਨ ‘ਤੇ ਸੁਖਬੀਰ ਬਾਦਲ ਨੇ PM ਮੋਦੀ ਦਾ ਕੀਤਾ ਧੰਨਵਾਦ

ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਅਰਦਾਸ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਸੁਖਬੀਰ ਸਿੰਘ ਨੇ ਇੱਕ ਟਵੀਟ ਵਿੱਚ ਕਿਹਾ, @narendramodi ਜੀ ਤੁਹਾਡੀ ਦੇਖਭਾਲ ਅਤੇ ਚਿੰਤਾ ਲਈ ਧੰਨਵਾਦ।… ਬਾਦਲ ਸਾਹਿਬ ਨੂੰ ਕੱਲ੍ਹ ਰੁਟੀਨ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਸੀ। ਪ੍ਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦੀ ਸਿਹਤ ਹੁਣ ਠੀਕ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਿਕ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਮੋਹਾਲੀ ਨੇ ਟਵੀਟ ਕੀਤਾ ਕਿ ਸਾਨੂੰ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਮੰਦਭਾਗੀਆਂ ਗੱਲਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਸਥਿਰ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾਵੇਗੀ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।

Exit mobile version