Nation Post

ਸਿਮਰਨਜੀਤ ਮਾਨ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਬੋਲੇ ਰਾਜਾ ਵੜਿੰਗ- ਨਤੀਜੇ ਦੱਸਦੇ ਹਨ ਕਿ ਲੋਕ ‘ਆਪ’ ਦੀ ਵਿਗੜਦੀ ਕਾਨੂੰਨ ਵਿਵਸਥਾ ਤੋਂ ਹਨ ਨਾਰਾਜ਼

ਚੰਡੀਗੜ੍ਹ: ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਧਾਨ ਸਭਾ ਚੋਣਾਂ ‘ਚ ਜ਼ਬਰਦਸਤ ਜਿੱਤ ਹਾਸਲ ਕਰਨ ਵਾਲੀ ‘ਆਪ’ ਨੂੰ ਇਸ ਵਾਰ ਵੱਡਾ ਝਟਕਾ ਲੱਗਾ ਹੈ। ਸਿਮਰਜੀਤ ਸਿੰਘ ਮਾਨ ਨੂੰ ਇਸ ਸੀਟ ਤੋਂ ਚੁਣ ਕੇ ਲੋਕਾਂ ਨੇ ਦੂਜੀਆਂ ਪਾਰਟੀਆਂ ਪ੍ਰਤੀ ਆਪਣੀ ਨਾਰਾਜ਼ਗੀ ਦਾ ਸਪੱਸ਼ਟ ਪ੍ਰਗਟਾਵਾ ਕੀਤਾ ਹੈ।… ਦੱਸ ਦੇਈਏ ਕਿ ਸਿਮਰਜੀਤ ਮਾਨ ਨੇ ‘ਆਪ’ ਦੇ ਗੁਰਮੇਲ ਸਿੰਘ ਨੂੰ ਵੱਡੀ ਲੀਡ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਸਾਰੇ ਰਾਜਨੇਤਾ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦੇ ਰਹੇ ਹਨ। ਇਸ ਕੜੀ ‘ਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ।


ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਸੰਗਰੂਰ ਜ਼ਿਮਨੀ ਚੋਣ ਦਾ ਫੈਸਲਾ ਲੋਕਾਂ ਨੂੰ ਮਨਜ਼ੂਰ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਦੀਆਂ ਬਹੁਤ ਬਹੁਤ ਵਧਾਈਆਂ। ਮੈਨੂੰ ਯਕੀਨ ਹੈ ਕਿ ਸਿਮਰਨਜੀਤ ਸਿੰਘ ਮਾਨ ਜੀ ਪੰਜਾਬ ਦੇ ਹਿੱਤ ਵਿੱਚ ਲੋਕ ਸਭਾ ਵਿੱਚ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ। ਜ਼ਿਮਨੀ ਚੋਣ ਦੇ ਨਤੀਜੇ ਦਰਸਾਉਂਦੇ ਹਨ ਕਿ ਲੋਕ ਆਮ ਆਦਮੀ ਪਾਰਟੀ ਦੇ ਕਮਿਸ਼ਨ, ਅਸੰਵੇਦਨਸ਼ੀਲ ਪ੍ਰਸ਼ਾਸਨ ਅਤੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਤੋਂ ਨਾਰਾਜ਼ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਸੰਗਰੂਰ ਉਪ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਵੱਡੀ ਲੀਡ ਨਾਲ ਜਿੱਤੇ ਹਨ।… ਆਖਰੀ ਰਾਊਂਡ ਵਿਚ ਸਿਮਰਨਜੀਤ ਮਾਨ 7052 ਤੋਂ ਵੱਧ ਵੋਟਾਂ ਦੀ ਲੀਡ ਲੈ ਕੇ ਸਿਮਰਨਜੀਤ ਮਾਨ ਨੇ ‘ਆਪ’ ਦੇ ਗੁਰਮੇਲ ਸਿੰਘ ਨੂੰ ਹਰਾਇਆ ਹੈ।

Exit mobile version