ਮਾਨਸਾ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਉਸ ਦੇ ਗ੍ਰਹਿ ਜ਼ਿਲ੍ਹੇ ਮਾਨਸਾ ਵਿੱਚ ਫ਼ੌਜ ਤਾਇਨਾਤ ਕਰ ਦਿੱਤੀ ਗਈ ਹੈ। ਪਿੰਡ ਮੂਸੇਵਾਲਾ ਵੀ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। … ਘਰ ਦੇ ਚਾਰੇ ਪਾਸੇ ਸਖ਼ਤ ਪਹਿਰਾ ਹੈ। ਪਿੰਡ ਵਿੱਚ ਆਉਣ-ਜਾਣ ਵਾਲੇ ਲੋਕਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਜਾ ਰਹੀ ਹੈ। ਜੇਕਰ ਕੋਈ ਸ਼ੱਕੀ ਨਜ਼ਰ ਆਉਂਦਾ ਹੈ ਤਾਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਲਾਸ਼ੀ ਲਈ ਜਾ ਰਹੀ ਹੈ ਤਾਂ ਹੀ ਉਸ ਨੂੰ ਜਾਣ ਦਿੱਤਾ ਜਾ ਰਿਹਾ ਹੈ।… ਜ਼ਿਲ੍ਹੇ ਦੇ ਹਰ ਚੌਕ, ਹਰ ਸੜਕ ’ਤੇ ਸਖ਼ਤ ਸੁਰੱਖਿਆ ਘੇਰਾ ਹੈ। ਪ੍ਰਸ਼ਾਸਨ ਹਰ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ।
ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦੇ ਕਤਲ ਤੋਂ ਬਾਅਦ ਉਸ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਘਰ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਹਨ। ਉਸ ਦੀ ਮੌਤ ਤੋਂ ਇਕ ਦਿਨ ਪਹਿਲਾਂ ਸੂਬਾ ਸਰਕਾਰ ਨੇ ਉਸ ਦੀ ਸੁਰੱਖਿਆ ਵਾਪਸ ਲੈ ਲਈ ਸੀ। ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕ ਨਾਰਾਜ਼ ਹਨ।
ਮਾਨਸਾ ਜ਼ਿਲ੍ਹੇ ਵਿੱਚ ਆਉਣ-ਜਾਣ ਵਾਲੇ ਲੋਕਾਂ ਦੀ ਹਰ ਹਰਕਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਸਿੰਗਰ ਦੇ ਪਿੰਡ ਵਿੱਚ ਪੁਲਿਸ ਅਤੇ ਨੀਮ ਫੌਜੀ ਬਲਾਂ ਨੇ ਡੇਰਾ ਲਾਇਆ ਹੋਇਆ ਹੈ। ਇਕ-ਇਕ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ-ਪ੍ਰਸ਼ਾਸ਼ਨ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦੇ ਮੂਡ ਵਿੱਚ ਨਹੀਂ ਹੈ। ਇਸਦੇ ਨਾਲ ਹੀ ਪੁਲਿਸ ਵੱਲੋਂ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ। ਮੁੱਲਾਂਪੁਰ, ਸੁਧਾਰ, ਰਾਏਕੋਟ ਸਮੇਤ ਕਈ ਥਾਵਾਂ ‘ਤੇ ਹਾਈ ਅਲਰਟ ਹੈ। ਜੇਕਰ ਪੁਲਿਸ ਨੂੰ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਦੀ ਫੋਟੋ ਆਈ.ਡੀ. ਦੀ ਜਾਂਚ ਕੀਤੀ ਜਾ ਰਹੀ ਹੈ। ਸਿੱਧੂ ਮੂਸੇਵਾਲਾ ਦੇ ਕਤਲਕਾਂਡ ਤੋਂ ਬਾਅਦ ਪੁਲਿਸ ਚੌਕਸ ਹੋ ਚੁੱਕੀ ਹੈ। ਉਥੇ ਹੀ ਪੁਲਿਸ ਨੇ ਪਟਿਆਲਾ ਤੋਂ ਦੋ ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ ਹੈ।