ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਝਟਕਾ ਹੈ, ਬੱਸ ਇੰਨਾ ਵੱਡਾ ਸਟਾਰ ਸਾਡੇ ਵਿਚਕਾਰ ਨਹੀਂ ਰਿਹਾ।… ਉਨ੍ਹਾਂ ਕਿਹਾ ਕਿ ਜਲਦੀ ਹੀ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਅਸੀਂ ਪੰਜਾਬ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਇਨਸਾਫ਼ ਦਿੱਤਾ ਜਾਵੇਗਾ। ਪਿਛਲੇ ਕੁਝ ਦਿਨਾਂ ਤੋਂ ਇਸ ਮੁੱਦੇ ‘ਤੇ ਸਿਆਸਤ ਹੋ ਰਹੀ ਹੈ। ਜਿਹੜੇ ਲੋਕ ਅੱਜ ਮਗਰਮੱਛ ਦੇ ਹੰਝੂ ਰੋ ਰਹੇ ਹਨ, ਉਨ੍ਹਾਂ ਦੇ ਸਿੱਧੂ ਮੂਸੇਵਾਲਾ ਬਾਰੇ ਕੀ ਵਿਚਾਰ ਸਨ, ਵੀਡੀਓ ਰਾਹੀਂ ਬਿਆਨ ਕੀਤੇ ਜਾ ਰਹੇ ਹਨ। ਸਿੱਧੂ ਮੂਸੇਵਾਲਾ ਦੀ ਲਾਸ਼ ‘ਤੇ ਕਾਂਗਰਸ ਨੇ ਕੀਤੀ ਸਿਆਸਤ ਅਸੀਂ ਭਗਵੰਤ ਮਾਨ ਸਰਕਾਰ ਦੀ ਤਰਫੋਂ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।…
ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਕੋਈ ਗਲਤੀ ਹੋਈ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਏਡੀਜੀਪੀ ਲਾਅ ਐਂਡ ਆਰਡਰ ਨੂੰ ਬਦਲ ਦਿੱਤਾ ਗਿਆ ਹੈ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸਿੱਧੂ ਮੂਸੇਵਾਲਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਰਿਵਾਰ ਬੈਕ ਗਰਾਊਂਡ ਇੱਕੋ ਹੈ। ਦੋਵੇਂ ਸਾਧਾਰਨ ਪਰਿਵਾਰਾਂ ਤੋਂ ਆਉਂਦੇ ਹਨ।