ਮਾਨਸਾ: ਆਮ ਆਦਮੀ ਪਾਰਟੀ (ਆਪ) ਦੀ ਆਗੂ ਅਤੇ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦੀ ਅੰਤਿਮ ਅਰਦਾਸ ਅਤੇ ਭੋਗ ਵਿੱਚ ਸ਼ਾਮਲ ਹੋਣ ਲਈ ਬੁੱਧਵਾਰ ਨੂੰ ਮਾਨਸਾ ਪਹੁੰਚੀ। ਕੈਬਨਿਟ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਿੱਧੂ ਮੂਸੇਵਾਲਾ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। …ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਨਰਿੰਦਰ ਕੌਰ ਭਾਰਜ, ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੱਧੂ ਵੀ ਮੌਜੂਦ ਸਨ। ਮੰਤਰੀ ਬਲਜੀਤ ਕੌਰ ਮੁੱਖ ਮੰਤਰੀ ਦੀ ਤਰਫੋਂ ਸ਼ੋਕ ਸੰਦੇਸ਼ ਲੈ ਕੇ ਪੁੱਜੇ ਸਨ। ਉਨ੍ਹਾਂ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।…
ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਦਿਹਾਂਤ ਨਾਲ ਪੰਜਾਬੀ ਗਾਇਕੀ ਅਤੇ ਸੱਭਿਆਚਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਸ ਦੇ ਕਤਲ ਵਿੱਚ ਸ਼ਾਮਲ ਸਾਜ਼ਿਸ਼ਕਾਰਾਂ ਅਤੇ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਮਿਲੇਗੀ ਮਿਸਾਲੀ ਸਜ਼ਾ, ਕਾਤਲ ਜਲਦ ਹੋਣਗੇ ਸਲਾਖਾਂ ਪਿੱਛੇ
CM ਮਾਨ ਨੇ ਵੀ ਜਤਾਇਆ ਸੋਗ
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਹਨਾਂ ਕਿਹਾ, “ਕੁਝ ਦਿਨ ਪਹਿਲਾਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਵਿੱਚ ਸਤਿਕਾਰਯੋਗ ਸਰਦਾਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਜੀ ਦੇ ਲਾਡਲੇ ਪੁੱਤਰ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਮੈਂ ਇਸ ਦੁੱਖ ਦੀ ਘੜੀ ਵਿੱਚ ਤੁਹਾਡੇ ਸਾਰੇ ਪਰਿਵਾਰਕ ਮੈਂਬਰਾਂ ਦੇ ਨਾਲ ਹਾਂ ਅਤੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ।