ਮਾਨਸਾ: ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਸਦੇ ਪਰਿਵਾਰ ਵੱਲੋਂ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਜਾਵੇਗਾ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਰਾਹੀਂ ਇੱਕ ਪੋਸਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
View this post on Instagram
ਪੋਸਟ ਵਿੱਚ ਲਿਖਿਆ ਹੈ, “ਸਾਡੇ ਭਰਾ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਦਿਵਾਉਣ ਲਈ 25 ਅਗਸਤ ਨੂੰ ਸ਼ਾਮ 4 ਵਜੇ ਮਾਨਸਾ ਤੋਂ ਪਿੰਡ ਜਵਾਹਰਕੇ (ਆਖਰੀ ਸਵਾਰੀ) ਤੱਕ ਸ਼ਾਂਤਮਈ ਮੋਮਬੱਤੀ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਰਚ ਪੁਰਾਣੀ ਅਨਾਜ ਮੰਡੀ ਨੇੜੇ ਲਕਸ਼ਮੀ ਨਰਾਇਣ ਮੰਦਰ ਤੋਂ ਸ਼ੁਰੂ ਹੋਵੇਗਾ। ਦੁਨੀਆ ਭਰ ਦੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਸੰਸਥਾਵਾਂ ਅਤੇ ਇਨਸਾਫ ਪਸੰਦ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਿਆਸੀ ਭਾਸ਼ਣ ਦੇਣ ਤੋਂ ਗੁਰੇਜ਼ ਕਰਨ। ਆਓ ਸਾਰੇ ਸ਼ਾਂਤਮਈ ਢੰਗ ਨਾਲ ਇਸ ਮੋਮਬੱਤੀ ਮਾਰਚ ਵਿੱਚ ਹਿੱਸਾ ਲਿਆਏ।