ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਸਦਮੇ ‘ਚ ਹਨ। ਗਾਇਕੀ ਦੀ ਦੁਨੀਆ ਨੂੰ ਅਲਵਿਦਾ ਕਹਿਣ ਤੋਂ ਬਾਅਦ ਵੀ ਉਨ੍ਹਾਂ ਦੀ ਮੌਤ ਤੇ ਪ੍ਰਸ਼ੰਸਕ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ। ਇਸ ਵਿਚਕਾਰ ਕਈ ਫਿਲਮੀ ਸਿਤਾਰਿਆਂ ਅਤੇ ਰਾਜਨੀਤਿਕ ਆਗੂੂਆਂ ਵੱਲੋਂ ਵੀ ਉਨ੍ਹਾਂ ਦੀ ਮੌਤ ਤੇ ਸੋਗ ਪ੍ਰਗਟਾਵਾ ਕੀਤਾ ਗਿਆ। …ਇਸ ਦੌਰਾਨ ਅੱਜ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਪ੍ਰਿੰਸੀਪਲ ਬੁੱਧਰਾਮ ਪਿੰਡ ਮੂਸੇ ਪੁੱਜੇ।…
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ। ਟਿਕੈਤ ਨੇ ਕਿਹਾ ਕਿ ਮੈਂ ਇੱਕ ਪਿਤਾ ਵਿੱਚ ਇੱਕ ਜਵਾਨ ਪੁੱਤਰ ਨੂੰ ਗੁਆਉਣ ਤੋਂ ਬਾਅਦ ਇੰਨੀ ਹਿੰਮਤ ਦੇਖੀ, ਪੁੱਤਰ ਤੁਸੀਂ ਇਸ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ, ਪਰ ਤੁਸੀਂ ਅਮਰ ਹੋ ਗਏ। ਪੂਰਾ ਦੇਸ਼ ਤੁਹਾਡੇ ਮਾਤਾ-ਪਿਤਾ ਦੇ ਨਾਲ ਹੈ।”
ਸਿੱਧੂ ਮੂਸੇਵਾਲਾ ਦੀ ਮੌਤ ਦਾ ਬਦਲਾ ਲੈਣ ਲਈ ਐਕਟਿਵ ਹੋਏ ਗੈਂਗ
ਜ਼ਿਕਰਯੋਗ ਹੈ ਕਿ ਵਿੱਕੀ ਡੋਗਰ, ਦਵਿੰਦਰ ਬੰਬੀਹਾ ਗੈਂਗ, ਨੀਰਜ ਬਵਾਨਾ ਗੈਂਗ ਅਤੇ ਭੁੱਪੀ ਰਾਣਾ ਗਰੁੱਪ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕਰਦੇ ਹੋਏ ਉਸਦੀ ਮੌਤ ਦਾ ਬਦਲਾ ਲੈਣ ਦਾ ਐਲਾਨ ਕੀਤਾ ਹੈ। ਨੀਰਜ ਬਵਾਨਾ ਗੈਂਗ ਨੇ ਖੁਲ੍ਹੇਆਮ ਐਲਾਨ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਉਸਦਾ ਭਰਾ ਸੀ ਅਤੇ ਹੁਣ ਉਹ ਦੋ ਦਿਨਾਂ ਵਿੱਚ ਉਸਦੇ ਕਤਲ ਦਾ ਬਦਲਾ ਲੈਣਗੇ। ਦੱਸ ਦੇਈਏ ਕਿ ਨੀਰਜ ਬਵਾਨਾ ਦਾ ਨਾਮ ਹਾਲ ਹੀ ਵਿੱਚ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ਵਿੱਚ ਸੁਰਖੀਆਂ ਵਿੱਚ ਸੀ।…