ਦੱਸਿਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ 19 ਮਾਰਚ ਨੂੰ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਬਰਸੀ ਮਾਨਸਾ ਵਿੱਚ ਹੀ ਮਨਾਈ ਜਾਵੇਗੀ। ਜਿਸ ਵਿੱਚ ਬਹੁਤ ਭਾਰੀ ਇਕੱਠ ਹੋਣ ਦੀ ਉਮੀਦ ਹੈ। ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਦਿਨੋਂ ਦਿਨ ਵੱਧ ਰਹੀ ਭੀੜ ਅਤੇ ਗਰਮੀ ਦੇ ਕਾਰਨ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਪਹਿਲਾ ਕਰਨ ਦਾ ਫੈਸਲਾ ਲਿਆ ਗਿਆ ਹੈ।
ਪਿਛਲੇ ਸਾਲ 29 ਮਈ 2022 ਨੂੰ ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਨੂੰ ਇੱਕ ਸਾਲ ਬੀਤ ਚੁੱਕਾ ਹੈ ਅਤੇ ਪਰਿਵਾਰ ਅਜੇ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਇਸ ਸਾਜ਼ਿਸ਼ ਪਿੱਛੇ ਕੌਣ ਸੀ, ਇਸ ਬਾਰੇ ਨਾ ਤਾਂ ਸਰਕਾਰ ਅਤੇ ਨਾ ਹੀ ਪੁਲਿਸ ਉਨ੍ਹਾਂ ਦੀ ਗੱਲ ਸੁਣ ਰਹੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਚਲਾਈ ਹੋਈ ਹੈ। ਪਿਛਲੇ ਇੱਕ ਸਾਲ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਲਗਭਗ 32 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਦੋਂ ਕਿ ਪਿਛਲੇ ਦਿਨੀਂ ਜੇਲ੍ਹ ਵਿੱਚ ਇੱਕ ਦਾ ਕਤਲ ਹੋ ਗਿਆ ਸੀ।