ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਸਮਰਥਕ ਇਸ ਸੋਗ ‘ਚੋਂ ਉਭਰ ਨਹੀਂ ਪਾ ਰਹੇ ਹਨ। ਗਾਇਕ ਦੇ ਮਾਪੇ ਲਗਾਤਾਰ ਆਪਣੇ ਇਕਲੌਤੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। …ਇਸ ਸਬੰਧੀ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲੇ ਹਨ। ਇਸ ਦੇ ਨਾਲ ਹੀ ਬੀਤੇ ਦਿਨ ਤੋਂ ਮੂਸੇਵਾਲਾ ਦੇ ਪਿਤਾ ਦੇ ਸੰਗਰੂਰ ਲੋਕ ਸਭਾ ਉਪ ਚੋਣ ਲੜਨ ਦੀਆਂ ਖਬਰਾਂ ਆ ਰਹੀਆਂ ਹਨ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮੂਸੇਵਾਲਾ ਦੇ ਪਿਤਾ ਨੇ ਇਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ।
ਲਾਈਵ ਆ ਕੇ ਕਹੀ ਇਹ ਗੱਲ
View this post on Instagram
ਵੀਡੀਓ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ, ਮੈਂ ਸਿੱਧੂ ਮੂਸੇਵਾਲਾ ਦਾ ਪਿਤਾ ਹਾਂ… ਮੈਂ ਆਪਣੀਆਂ ਕੁਝ ਦਿਲ ਦੀਆਂ ਗੱਲਾਂ ਤੁਹਾਡੇ ਸਾਰਿਆਂ ਨਾਲ ਸਾਂਝੀਆਂ ਕਰਨੀਆਂ ਸਨ, ਜਿਸ ਨੂੰ ਦੇਖ ਕੇ ਮੇਰਾ ਦਿਲ ਬਹੁਤ ਦੁਖੀ ਹੁੰਦਾ ਹੈ, ਸੋਸ਼ਲ ਮੀਡੀਆ ‘ਤੇ ਹਰ ਤਰ੍ਹਾਂ ਦੀਆਂ ਗੱਲਾਂ ਚੱਲ ਰਹੀਆਂ ਹਨ, ਉਨ੍ਹਾਂ ‘ਤੇ ਵਿਸ਼ਵਾਸ ਨਾ ਕਰੋ, ਮੇਰੇ ਪੁੱਤਰ ਦੀ ਚਿਤਾ ਵੀ ਠੰਢੀ ਨਹੀਂ ਹੋਈ, ਮੈਂ ਕਿਸੇ ਚੋਣ ਦੇ ਮੂਡ ਵਿਚ ਨਹੀਂ ਹਾਂ। ਮੇਰੇ ਦੁੱਖ ਵਿੱਚ ਮੇਰਾ ਸਾਥ ਦੇਣ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ। ਆਪ ਸਭ ਨੂੰ ਬੇਨਤੀ ਹੈ ਕਿ 8 ਜੂਨ ਨੂੰ ਮੇਰੇ ਬੱਚੇ ਦੀ ਭੋਗ ਹੈ, ਜੋ ਵੀ ਗੱਲ ਹੈ, ਮੈਂ ਉੱਥੇ ਦਿਲ ਖੋਲ ਕੇ ਕਰਾਂਗਾ।