ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਮੈਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ। ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ.ਨਿਰਮਲ ਸਿੰਘ ਕਾਹਲੋਂ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਾ ਹਾਂ..
ਪਰਮਾਤਮਾ ਦੇ ਚਰਨਾਂ ‘ਚ ਅਰਦਾਸ..ਗੁਰੂ ਸਾਹਿਬ ਵਿੱਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ.. pic.twitter.com/On7kdbaY3L
— Bhagwant Mann (@BhagwantMann) July 16, 2022
ਦੱਸ ਦੇਈਏ ਕਿ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ਨਾਲ ਪੂਰੀ ਸਿਆਸਤ ਵਿੱਚ ਸੋਗ ਦੀ ਲਹਿਰ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਮੌਤ ਦੀ ਸੂਚਨਾ ਯੂਥ ਅਕਾਲੀ ਦਲ ਨੇ ਦਿੱਤੀ। ਇੱਕ ਪੋਸਟ ਸਾਂਝੀ ਕਰਦੇ ਹੋਏ ਭਾਰੀ ਹਿਰਦੇ ਨਾਲ ਲਿਖਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸਰਦਾਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਐਸਕਾਰਟ ਹਸਪਤਾਲ ਵਿੱਚ ਦਾਖਲ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।