ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਹੁਣ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਵੀ ਉਨ੍ਹਾਂ ਨੂੰ ਐਸਆਈਟੀ ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 6 ਸਤੰਬਰ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਨੌਨਿਹਾਲ ਸਿੰਘ ਦੀ ਐਸ.ਆਈ.ਟੀ.
ਸੂਤਰਾਂ ਮੁਤਾਬਕ ਸੁਖਬੀਰ ਬਾਦਲ ਨੇ ਸੰਮਨ ਮਿਲਣ ਦੀ ਗੱਲ ਕਬੂਲੀ ਹੈ। ਹੁਣ ਸੁਖਬੀਰ ਬਾਦਲ ਤੋਂ ਦੋਵਾਂ ਮਾਮਲਿਆਂ ‘ਚ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸੁਖਬੀਰ ਬਾਦਲ 14 ਸਤੰਬਰ ਨੂੰ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਉਹ 6 ਸਤੰਬਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਪੇਸ਼ ਹੋਣਗੇ।