Nation Post

ਸੁਖਬੀਰ ਬਾਦਲ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 5 ਮੈਂਬਰੀ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫੈਡਰੇਸ਼ਨ ਵਿੱਚ ਅਹਿਮ ਸੇਵਾਵਾਂ ਨਿਭਾਉਣ ਵਾਲੇ ਪ੍ਰਮੁੱਖ ਸਾਬਕਾ ਫੈਡਰੇਸ਼ਨ ਆਗੂਆਂ ਨਾਲ ਮੀਟਿੰਗ ਕਰਕੇ ਅੱਜ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਵੱਲੋਂ ਸਿੱਖ ਕੌਮ ਦੇ ਨੌਜਵਾਨਾਂ ਦੀ ਇਤਿਹਾਸਕ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਯੂਨੀਅਨ ਦਾ ਪੁਨਰਗਠਨ ਕਰਕੇ ਆਪਸੀ ਏਕਤਾ ਕਾਇਮ ਕਰਨ ਦਾ ਉਪਰਾਲਾ ਕੀਤਾ ਗਿਆ।

ਜਿਸ ਵਿੱਚ ਵਿਰਸਾ ਸਿੰਘ ਵਲਟੋਹਾ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕਰਨੈਲ ਸਿੰਘ ਪੀਰ ਮੁਹੰਮਦ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਆ ਗਿਆ ਹੈ।

ਇਹ ਪੰਜ ਮੈਂਬਰੀ ਏਕਤਾ ਕਮੇਟੀ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨਾਲ ਫੈਡਰੇਸ਼ਨ ਦੇ ਸਮੂਹ ਧੜਿਆਂ ਨਾਲ ਰਾਬਤਾ ਕਾਇਮ ਕਰਕੇ ਪੂਰੀ ਤਾਕਤ ਨਾਲ ਫੈਡਰੇਸ਼ਨ ਨੂੰ ਇੱਕਜੁੱਟ ਕਰਨ ਲਈ ਮੀਟਿੰਗ ਕਰੇਗੀ। ਅੱਜ ਦੀ ਮੀਟਿੰਗ ਵਿੱਚ ਬਹੁਤ ਹੀ ਅਹਿਮ ਵਿਚਾਰਾਂ ਕੀਤੀਆਂ ਗਈਆਂ।ਇਸ ਮੀਟਿੰਗ ਵਿੱਚ ਫੈਡਰੇਸ਼ਨ ਆਗੂ ਜਗਰੂਪ ਸਿੰਘ ਚੀਮਾ ਵੀ ਹਾਜ਼ਰ ਸਨ।

Exit mobile version