ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐੱਸ.ਵਾਈ.ਐੱਲ ਵਰਗੇ ਗੀਤਾਂ ‘ਤੇ ਪਾਬੰਦੀ ਲਾਉਣ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਲੋਕ ਮਸਲਿਆਂ ਦੀ ਤਰਜਮਾਨੀ ਕਰਦੇ #SYL ਅਤੇ #Rihai ਵਰਗੇ ਗੀਤਾਂ ‘ਤੇ ਪਾਬੰਦੀ, ਸਾਡੇ ਵਿਚਾਰਾਂ ਦੇ ਪ੍ਰਗਟਾਵੇ ਦੇ ਲੋਕਤੰਤਰੀ ਹੱਕ ਦਾ ਘਾਣ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਯੂਥ ਅਕਾਲੀ ਦਲ ਕੱਢੇ ਜਾ ਰਹੇ ਰੋਸ ਟ੍ਰੈਕਟਰ ਮਾਰਚ ਰਾਹੀਂ ਇਸ ਨਾਇਨਸਾਫ਼ੀ ਵਿਰੁੱਧ ਅਵਾਜ਼ ਬੁਲੰਦ ਕਰੀਏ।#RosTractorMarch pic.twitter.com/pgliYVy8Cj
— Sukhbir Singh Badal (@officeofssbadal) July 14, 2022
ਟਵੀਟ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਦਰਸਾਉਂਦੇ ਐਸਵਾਈਐਲ ਅਤੇ ਰਿਹਾਈ ਵਰਗੇ ਗੀਤਾਂ ‘ਤੇ ਪਾਬੰਦੀ ਲਗਾਉਣਾ ਸਾਡੇ ਆਪਣੇ ਵਿਚਾਰ ਪ੍ਰਗਟ ਕਰਨ ਦੇ ਅਧਿਕਾਰ ਦੀ ਉਲੰਘਣਾ ਹੈ। ਆਓ 15 ਜੁਲਾਈ ਨੂੰ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ ‘ਤੇ ਯੂਥ ਅਕਾਲੀ ਦਲ ਵੱਲੋਂ ਕੱਢੇ ਜਾ ਰਹੇ ਟਰੈਕਟਰ ਮਾਰਚ ਰਾਹੀਂ ਇਸ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰੀਏ।