ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਅੱਜ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸੁਨੀਲ ਜਾਖੜ ਨੂੰ ਨਹੀਂ ਗੁਆਉਣਾ ਚਾਹੀਦਾ। ਉਨ੍ਹਾਂ ਪਾਰਟੀ ਨੂੰ ਸਲਾਹ ਦਿੰਦਿਆਂ ਕਿਹਾ ਕਿ ਇਹ ਪਾਰਟੀ ਲਈ ਸੋਨੇ ਵਾਂਗ ਕੀਮਤੀ ਹੈ। ਕਿਸੇ ਵੀ ਵਿਵਾਦ ਦਾ ਨਿਪਟਾਰਾ ਬੈਠ ਕੇ ਕੀਤਾ ਜਾ ਸਕਦਾ ਹੈ।
The congress should not loose #sunilkjakhar …. Is an asset worth his weight in gold …. Any differences can be resolved on the table
— Navjot Singh Sidhu (@sherryontopp) May 14, 2022
ਸੁਨੀਲ ਜਾਖੜ ਨੇ ਕਾਂਗਰਸ ਛੱਡ ਕਹੀ ਇਹ ਗੱਲ
ਦੱਸ ਦੇਈਏ ਕਿ ਸੁਨੀਲ ਜਾਖੜ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਾਂਦੇ ਹੋਏ ਉਨ੍ਹਾਂ ਨੇ ਪਾਰਟੀ ‘ਤੇ ਆਪਣਾ ਗੁੱਸਾ ਕੱਢਿਆ ਅਤੇ ਆਪਣੀ ਨਾਰਾਜ਼ਗੀ ਖੁੱਲ੍ਹ ਕੇ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਜਾਂਦੇ ਹੋਏ ਕੁਝ ਗੱਲਾਂ ਕਹਿਣਾ ਚਾਹੁੰਦਾ ਹਾਂ। ਕੱਲ੍ਹ ਮੈਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਭਾਸ਼ਣ ਸੁਣਿਆ। ਪਰ ਕੱਲ੍ਹ ਦਾ ਚਿੰਤਨ ਸ਼ਿਵਿਰ ਦਾ ਪ੍ਰੋਗਰਾਮ ਸਿਰਫ਼ ਇੱਕ ਢੌਂਗ ਸੀ। ਕਾਂਗਰਸ ਦਾ ਇਹ ਕੈਂਪ ਚਿੰਤਾ ਦਾ ਕੈਂਪ ਹੋਣਾ ਚਾਹੀਦਾ ਸੀ, ਪਰ ਇਸ ਨੇ ਕੋਈ ਚਿੰਤਾ ਨਹੀਂ ਦਿਖਾਈ। ਪਾਰਟੀ 6 ਧੜਿਆਂ ਵਿੱਚ ਵੰਡੀ ਹੋਈ ਹੈ। ਕਾਂਗਰਸ ਦੀ ਇਹ ਹਾਲਤ ਪਾਰਟੀ ਅਤੇ ਵੱਡੇ ਲੀਡਰਾਂ ਕਾਰਨ ਹੈ।