ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ। ਸੂਚਨਾ ਦੇ ਅਨੁਸਾਰ ਸੋਨੀਆ ਗਾਂਧੀ ਨੂੰ ਬੁਖਾਰ ਤੋਂ ਬਾਅਦ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਸੋਨੀਆ ਗਾਂਧੀ ਅਜੇ ਵੀ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਦੇ ਮੈਡੀਕਲ ਟੈਸਟ ਕੀਤੇ ਜਾ ਰਹੇ ਹਨ। ਹੁਣ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਸੂਚਨਾ ਦੇ ਅਨੁਸਾਰ ਸੋਨੀਆ ਗਾਂਧੀ ਦਾ ਇਲਾਜ ਛਾਤੀ ਦੀ ਦਵਾਈ ਵਿਭਾਗ ਦੇ ਸੀਨੀਅਰ ਡਾਕਟਰ ਅਰੂਪ ਬਾਸੂ ਦੀ ਨਿਗਰਾਨੀ ਹੇਠ ਹੋ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਇਹ ਕੋਈ ਗੰਭੀਰ ਮਸਲਾ ਨਹੀਂ ਹੈ, ਉਨ੍ਹਾਂ ਨੂੰ ਇਨ੍ਹਾਂ ਕਾਰਨਾਂ ਕਰਕੇ ਭਰਤੀ ਕਰਵਾਇਆ ਗਿਆ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ਵਿਚ ਮੁਸ਼ਕਿਲ ਹੋ ਰਹੀ ਸੀ , ਜਿਸ ਕਾਰਨ ਉਨ੍ਹਾਂ ਨੂੰ ਅਕਸਰ ਨੈਬੂਲਾਈਜ਼ ਵੀ ਹੋ ਜਾਂਦਾ ਹੈ। ਸਰ ਗੰਗਾਰਾਮ ਹਸਪਤਾਲ ਟਰੱਸਟ ਦੇ ਚੇਅਰਮੈਨ ਡਾ.ਡੀ.ਐਸ.ਰਾਣਾ ਨੇ ਸੋਨੀਆ ਗਾਂਧੀ ਦੀ ਸਿਹਤ ਦੀ ਰਿਪੋਰਟ ਨੂੰ ਸਥਿਰ ਕਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਫੇਫੜਿਆਂ ਨਾਲ ਜੁੜੀ ਸਮੱਸਿਆ ਹੈ। ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਪਹਿਲਾ ਵੀ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਨੂੰ ਰੂਟੀਨ ਚੈਕਅੱਪ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਸਮੇਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ। ਉਸ ਸਮੇਂ ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵੀ ਆਪਣੀ ਮਾਂ ਨਾਲ ਮੌਜੂਦ ਸੀ। ਉਨ੍ਹਾਂ ਨੂੰ ਕੁਝ ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ।