Friday, November 15, 2024
HomePunjab‘ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਦੇ ਜੋਤੀ ਜੋਤਿ ਦਿਵਸ ’ਤੇ ਬੋਲੇ ਸੁਖਬੀਰ...

‘ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਦੇ ਜੋਤੀ ਜੋਤਿ ਦਿਵਸ ’ਤੇ ਬੋਲੇ ਸੁਖਬੀਰ ਬਾਦਲ- ਗੁਰੂ ਜੀ ਦੀ ਸ਼ਖ਼ਸੀਅਤ ਮਨੁੱਖਤਾ ਲਈ ਚਾਨਣ ਮੁਨਾਰਾ

ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ। ਅਧਿਆਤਮਿਕ ਗੁਰੂ, ਦਾਰਸ਼ਨਿਕ ਅਤੇ ਕਵੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੋਬਿੰਦ ਦਾਸ ਜਾਂ ਗੋਬਿੰਦ ਰਾਏ ਵੀ ਕਿਹਾ ਜਾਂਦਾ ਹੈ। ਉਹ ਗੁਰੂ ਤੇਗ ਬਹਾਦਰ ਦਾ ਪੁੱਤਰ ਸਨ, ਜਿਸ ਨੂੰ ਔਰੰਗਜ਼ੇਬ ਨੇ ਮਾਰ ਦਿੱਤਾ ਸੀ। ਬਾਅਦ ਵਿਚ ਗੁਰੂ ਤੇਗ ਬਹਾਦਰ ਨੇ ਰਸਮੀ ਤੌਰ ‘ਤੇ ਗੁਰੂ ਗੋਬਿੰਗ ਸਿੰਘ ਨੂੰ ਸਿੱਖ ਕੌਮ ਦਾ ਦਸਵਾਂ ਗੁਰੂ ਬਣਾਇਆ। ਇਸ ਮੌਕੇ ਤੇ ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਦੇ ਜੋਤੀ ਜੋਤਿ ਦਿਵਸ ’ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ।

ਇਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ, ਖ਼ਾਲਸਾ ਪੰਥ ਦੇ ਸਿਰਜਣਹਾਰ, ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਦਿਵਸ ‘ਤੇ ਗੁਰੂ ਚਰਨਾਂ ‘ਚ ਸਤਿਕਾਰ ਨਾਲ ਪ੍ਰਣਾਮ। ਸਬਰ, ਸਿਦਕ ਤੇ ਸੂਰਬੀਰਤਾ ਜਿਹੇ ਗੁਣਾਂ ਨਾਲ ਭਰਪੂਰ ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਇਸ ਸੰਸਾਰ ‘ਚ ਵਸਦੀ ਕੁੱਲ ਮਨੁੱਖਤਾ ਲਈ ਇੱਕ ਚਾਨਣ ਮੁਨਾਰਾ ਹੈ।

ਦੱਸ ਦੇਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ 1666 ਈਸਵੀ ਨੂੰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖ ਤੋਂ ਹੋਇਆ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਉਸ ਵੇਲੇ ਸਿੱਖੀ ਦੇ ਪ੍ਰਚਾਰ ਲਈ ਦੇਸ਼ ਭਰ ਦੀ ਯਾਤਰਾ ਕਰ ਰਹੇ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਪਰਿਵਾਰ ਨੂੰ ਪਟਨਾ ਸਾਹਿਬ ਵਿਖੇ ਠਹਿਰਾਇਆ ਅਤੇ ਆਪ ਅੱਗੇ ਆਸਾਮ ਵੱਲ ਚੱਲੇ ਗਏ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੱਚ ਅਤੇ ਹੱਕ ਦੀ ਰਾਹ ਵੱਲ ਵੀ ਅੱਗੇ ਵਧਾਇਆ।

RELATED ARTICLES

LEAVE A REPLY

Please enter your comment!
Please enter your name here

Most Popular

Recent Comments