ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਅਲੌਕਿਕ ਦੀਵਿਆਂ ਅਤੇ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਨਤਮਸਤਕ ਹੋ ਰਹੇ ਹਨ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਕੀਤੀ ਗਈ, ਗੁਰਦੁਆਰਾ ਸਾਹਿਬ ਨੂੰ ਵੱਖ-ਵੱਖ ਤਰ੍ਹਾਂ ਦੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ |
ਤੁਹਾਨੂੰ ਦੱਸ ਦੇਈਏ ਕਿ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ ਪੂਰੀ ਦੁਨੀਆ ‘ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਏਕ ਓਮਕਾਰ’ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ‘ਪਰਮਾਤਮਾ ਇੱਕ ਹੈ ਅਤੇ ਸਰਬ-ਵਿਆਪਕ ਹੈ। ਉਨ੍ਹਾਂ ਨੇ ਸਾਨੂੰ ਸਮਾਜ ਵਿੱਚ ਪਿਆਰ, ਏਕਤਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਸਾਨੂੰ ‘ਕਿਰਤ ਕਰੋ, ਵੰਡ ਛਕੋ’ ਵਰਗੀਆਂ ਆਪਣੀਆਂ ਸਿੱਖਿਆਵਾਂ ‘ਤੇ ਇਮਾਨਦਾਰੀ ਨਾਲ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾ ਕੇ ਹੀ ਅਸੀਂ ਸਮਾਜ ਵਿੱਚ ਸ਼ਾਂਤੀ, ਸਮਾਨਤਾ ਅਤੇ ਖੁਸ਼ਹਾਲੀ ਲਿਆ ਸਕਦੇ ਹਾਂ।