ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ। ਇਹ ਘਟਨਾ ਪਿੰਡ ਨਮੋਲ ਦੀ ਦੱਸੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਤਿੰਨਾਂ ਮਜ਼ਦੂਰਾਂ ਨੇ ਇੱਕੋ ਜਗ੍ਹਾ ਬੈਠ ਕੇ ਸ਼ਰਾਬ ਪੀਤੀ ਸੀ ਅਤੇ ਫਿਰ ਘਰ ‘ਚ ਹੀ ਸੌਂ ਗਏ ਸੀ। ਸਵੇਰੇ ਜਦੋਂ ਉਹ ਤਿੰਨੋਂ ਨਹੀਂ ਉਠੇ ਤਾਂ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾ ਪਤਾ ਲੱਗਾ ਕਿ ਉਨ੍ਹਾਂ ਤਿੰਨਾਂ ਦੀ ਮੌਤ ਹੋ ਚੁੱਕੀ ਹੈ ਤਾਂ ਪਰਿਵਾਰ ਨੇ ਰੌਲਾ ਪੈ ਦਿੱਤਾ।
ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਵਿੱਚ ਲੰਬੇ ਸਮੇਂ ਤੋਂ ਨਕਲੀ ਸ਼ਰਾਬ ਦਾ ਕੰਮ ਚਾਲੂ ਹੋਇਆ ਹੈ ਅਤੇ ਤਿੰਨਾਂ ਮਜ਼ਦੂਰਾਂ ਦੀ ਮੌਤ ਵੀ ਇਸੇ ਨਕਲੀ ਸ਼ਰਾਬ ਕਾਰਨ ਹੋਈ ਹੈ। ਲੋਕਾਂ ਨੇ ਪ੍ਰਸ਼ਾਸਨ ’ਤੇ ਦੋਸ਼ ਲਗਾਇਆ ਹੈ ਕਿ ਨਕਲੀ ਸ਼ਰਾਬ ਵੇਚਣ ਵਾਲਿਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ |
ਪੁਲਿਸ ਨੇ ਤਿੰਨਾਂ ਮਜ਼ਦੂਰਾਂ ਦੀ ਪਛਾਣ ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਚਮਕੌਰ ਸਿੰਘ ਵਜੋਂ ਦੱਸੀ ਹੈ |ਪੁਲਿਸ ਨੇ ਦੱਸਿਆ ਹੈ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹੋਵੇਗਾ, ਉਸ ਦੇ ਵਿਰੁੱਧ ਕਾਨੂੰਨ ਦੇ ਅਨੁਸਾਰ ਸਖ਼ਤ ਐਕਸ਼ਨ ਲਿਆ ਜਾਵੇਗਾ |