ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਆਗਾਮੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਜ਼ਿੰਮੇਵਾਰੀ ਸੌਂਪੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਤੇ ਬਠਿੰਡਾ ਵਿਧਾਨ ਸਭਾ ਹਲਕਿਆਂ ਸੁਨਾਮ ਤੇ ਲਹਿਰਾ, ਜ਼ਿਲ੍ਹਾ ਮੋਗਾ ਤੇ ਫ਼ਰੀਦਕੋਟ ਵਿਧਾਨ ਸਭਾ ਹਲਕਿਆਂ ਭਦੌੜ ਤੇ ਮਹਿਲ ਕਲਾਂ, ਜ਼ਿਲ੍ਹਾ ਲੁਧਿਆਣਾ ਦੇ ਆਗੂਆਂ ਦੀ ਡਿਊਟੀ ਲਾਈ ਗਈ ਹੈ। ਵਿਧਾਨ ਸਭਾ ਹਲਕਿਆਂ ਬਰਨਾਲਾ ਅਤੇ ਮਲੇਰਕੋਟਲਾ ਤੋਂ ਇਲਾਵਾ ਪਟਿਆਲਾ, ਫਤਹਿਗੜ੍ਹ ਸਾਹਿਬ, ਰੋਪੜ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਆਗੂਆਂ ਦੀਆਂ ਡਿਊਟੀਆਂ ਸੰਗਰੂਰ, ਦਿੜ੍ਹਬਾ ਅਤੇ ਧੂਰੀ ਵਿਧਾਨ ਸਭਾ ਹਲਕਿਆਂ ਵਿੱਚ ਤਬਦੀਲ ਕਰ ਦਿੱਤੀਆਂ ਗਈਆਂ ਹਨ।
ਮਨਿੰਦਰਪਾਲ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਦੇ ਸਬੰਧਤ ਹਲਕਿਆਂ ਦੇ ਸੀਨੀਅਰ ਆਗੂ ਲੋਕ ਸਭਾ ਹਲਕਾ ਸੰਗਰੂਰ ਵਿੱਚ ਚੋਣ ਪ੍ਰਚਾਰ ਵਿੱਚ ਆਪਣਾ ਯੋਗਦਾਨ ਪਾਉਣਗੇ।