ਬਰਨਾਲਾ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਸ਼ੁਰੂ ਜਾਰੀ ਹੈ। ਇਸ ਦੌਰਾਨ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ।… ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਲੋਕਾਂ ਵਿੱਚ ਭਾਰੀ ਉਤਸ਼ਾਹ ਹੈ।
ਬਰਨਾਲਾ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 502127 ਵੋਟਰ ਆਪਣੀ ਵੋਟ ਪਾਉਣਗੇ, ਜਿਨ੍ਹਾਂ ਵਿੱਚੋਂ 265340 ਮਰਦ ਅਤੇ 236772 ਮਹਿਲਾ ਵੋਟਰ ਅਤੇ 15 ਹੋਰ ਵੋਟਰ ਆਪਣੀ ਵੋਟ ਪਾਉਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 558 ਪੋਲਿੰਗ ਸਟੇਸ਼ਨਾਂ ‘ਤੇ ਚੋਣ ਕਮਿਸ਼ਨ ਦੇ 2232 ਦੇ ਕਰੀਬ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਾਂਤਮਈ ਢੰਗ ਨਾਲ ਵੋਟਾਂ ਪਵਾਉਣ ਲਈ 2450 ਦੇ ਕਰੀਬ ਸੁਰੱਖਿਆ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਕੇਂਦਰੀ ਹਥਿਆਰਬੰਦ ਬਲਾਂ ਦੀਆਂ 13 ਕੰਪਨੀਆਂ ਅਤੇ ਰਾਜ ਹਥਿਆਰਬੰਦ ਬਲਾਂ ਦੀਆਂ 7 ਕੰਪਨੀਆਂ ਅਤੇ 650 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਲ ਹੋਣਗੇ।