ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਵਾਰਿਸ ਭਵਨ ਦੇ ਇੱਕ ਮੁਲਾਜ਼ਮ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਿਸ ਭਵਨ ਦਾ ਉਹ ਕਮਰਾ ਜਿੱਥੇ ਰੋਹਤਾਸ਼ ਨੇ ਫਾਹਾ ਲੈ ਲਿਆ ਸੀ, ਪੁਲਿਸ ਨੇ ਜਾਂਚ ਪੂਰੀ ਹੋਣ ਤੱਕ ਸੀਲ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 28 ਸਾਲਾ ਰੋਹਤਾਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਨੇੜੇ ਜਾਖਲ ਦਾ ਰਹਿਣ ਵਾਲਾ ਸੀ। ਪੁਲਿਸ ਨੇ ਦੱਸਿਆ ਕਿ ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਲੈਣ ਤੋਂ ਬਾਅਦ ਹੀ ਇਸ ਦੇ ਪਿੱਛੇ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ। ਵਾਰਿਸ ਭਵਨ ਦਾ ਉਹ ਕਮਰਾ ਜਿੱਥੇ ਰੋਹਤਾਸ਼ ਨੇ ਫਾਹਾ ਲੈ ਲਿਆ ਸੀ, ਪੁਲਿਸ ਨੇ ਜਾਂਚ ਪੂਰੀ ਹੋਣ ਤੱਕ ਸੀਲ ਕਰ ਦਿੱਤਾ ਹੈ।
ਇਸ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਕੈਪਟਨ ਗੁਰਤੇਜ ਸਿੰਘ ਨੇ ਦੱਸਿਆ ਕਿ ਰੋਹਤਾਸ਼ ਕੁਮਾਰ ਸਾਲ 2016 ਤੋਂ ਵਾਰਿਸ ਭਵਨ ਦੀ ਰਸੋਈ ਵਿੱਚ ਮਸਾਲੇ ਦਾ ਕੰਮ ਕਰ ਰਿਹਾ ਸੀ। ਉਹ ਕੁਝ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਚਿੰਤਤ ਸੀ। ਉਨ੍ਹਾਂ ਦੱਸਿਆ ਕਿ ਰੋਹਤਾਸ਼ ਕੁਮਾਰ ਦੀ ਡਿਊਟੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸੀ। ਉਹ ਆਪਣੇ ਚਾਚੇ ਕੋਲ ਰਹਿ ਕੇ ਯੂਨੀਵਰਸਿਟੀ ਵਿੱਚ ਕੰਮ ਕਰਦਾ ਸੀ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਉਸ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।