ਪੰਜਾਬ ਦੇ ਪਿੰਡ ਸੇਤੀਆ ਵਾਲਾ ਤੋਂ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ ਨੌਜਵਾਨ (25)ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ ਹੈ। ਹਾਦਸੇ ਕਰਕੇ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੈ ਕੇ ਗਏ , ਜਿੱਥੇ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ ।
ਪੁਲਿਸ ਨੂੰ ਬਿਆਨਾਂ ਦਿੰਦੇ ਹੋਏ ਕਮਲਜੀਤ ਸਿੰਘ ਵਾਸੀ ਗੋਬਿੰਦ ਐਨਕਲੇਵ ਸੇਤੀਆ ਵਾਲਾ ਨੇ ਕਿਹਾ ਹੈ ਕਿ ਉਸ ਦਾ 25 ਸਾਲ ਦਾ ਭਰਾ ਕੁਲਵਿੰਦਰ ਸਿੰਘ ਪੈਦਲ ਅਪਣੇ ਕੰਮ ਤੋਂ ਫਿਰੋਜ਼ਪੁਰ ਛਾਉਣੀ ਜਾ ਰਿਹਾ ਸੀ। ਉਹ ਹਰਿਆਲੀ ਪੈਟਰੋਲ ਪੰਪ ਨੇੜੇ ਪਹੁੰਚਿਆ ਸੀ ਕਿ ਇਸ ਦੌਰਾਨ ਮਨਜੀਤ ਸਿੰਘ ਵਾਸੀ ਵਜੀਦਪੁਰ ਨੇ ਅਪਣੀ ਸਕਾਰਪੀਓ ਗੱਡੀ ਨਾਲ ਉਸ ਨੂੰ ਜ਼ਬਰਦਸਤ ਟੱਕਰ ਮਾਰੀ, ਇਸੇ ਕਰਕੇ ਉਸ ਦਾ ਭਰਾ ਕੁਲਵਿੰਦਰ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋਇਆ |
ਜ਼ਖਮੀ ਹਾਲਤ ਵਿੱਚ ਕੁਲਵਿੰਦਰ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਿਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਹੈ । ਮ੍ਰਿਤਕ ਦੇ ਭਰਾ ਕਮਲਜੀਤ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਇਸ ਮਾਮਲੇ ਬਾਰੇ ASI ਮੁਖਤਿਆਰ ਸਿੰਘ ਨੇ ਕਿਹਾ ਹੈ ਕਿ ਦੋਸ਼ੀ ਨੂੰ ਕਾਬੂ ਅਜੇ ਨਹੀਂ ਕੀਤਾ ਗਿਆ,ਭਾਲ ਜਾਰੀ ਹੈ |