ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ ‘ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ‘ਅਗਨੀਪਥ ਸਕੀਮ’ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।… ਇਸ ਦੇ ਨਾਲ ਹੀ ਇਹ ਫ਼ੌਜ ਦੇ ਵੱਕਾਰ, ਕਦਰਾਂ-ਕੀਮਤਾਂ, ਰੀਤੀ-ਰਿਵਾਜਾਂ ਅਤੇ ਭਾਵਨਾਵਾਂ ਦੇ ਵੀ ਖ਼ਿਲਾਫ਼ ਹੈ। ਕੇਂਦਰ ਸਰਕਾਰ ਫੌਜ ਦੀ ਭਰਤੀ ਨੂੰ ਠੇਕੇ ‘ਤੇ ਰੁਜ਼ਗਾਰ ਦੇ ਰਹੀ ਹੈ।
‘ਅਗਨੀਪਥ’ ਯੋਜਨਾ ਕੀ ਹੈ?
ਕੇਂਦਰ ਦੀ ਅਗਨੀਪੱਥ ਯੋਜਨਾ ਤਹਿਤ ਇਸ ਸਾਲ 46 ਹਜ਼ਾਰ ਨੌਜਵਾਨਾਂ ਨੂੰ ਸਹਸਤਰ ਬਲਾਂ ਵਿੱਚ ਸ਼ਾਮਲ ਕੀਤਾ ਜਾਣਾ ਹੈ। ਸਕੀਮ ਮੁਤਾਬਕ ਨੌਜਵਾਨਾਂ ਨੂੰ ਚਾਰ ਸਾਲ ਲਈ ਭਰਤੀ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ‘ਅਗਨੀਵੀਰ’ ਕਿਹਾ ਜਾਵੇਗਾ। ਅਗਨੀਵੀਰਾਂ ਦੀ ਉਮਰ 17 ਤੋਂ 21 ਸਾਲ ਦੇ ਵਿਚਕਾਰ ਹੋਵੇਗੀ ਅਤੇ ਤਨਖਾਹ 30-40 ਹਜ਼ਾਰ ਪ੍ਰਤੀ ਮਹੀਨਾ ਹੋਵੇਗੀ। ਯੋਜਨਾ ਮੁਤਾਬਕ ਭਰਤੀ ਕੀਤੇ ਗਏ ਨੌਜਵਾਨਾਂ ‘ਚੋਂ 25 ਫੀਸਦੀ ਨੂੰ ਫੌਜ ‘ਚ ਹੋਰ ਮੌਕਾ ਮਿਲੇਗਾ ਅਤੇ ਬਾਕੀ 75 ਫੀਸਦੀ ਨੂੰ ਨੌਕਰੀ ਛੱਡਣੀ ਪਵੇਗੀ।