Nation Post

ਅਥਲੀਟ ਤਜਿੰਦਰਪਾਲ ਸਿੰਘ ਤੂਰ ਨੇ 61ਵੀਂ ਨੈਸ਼ਨਲ ਓਪਨ ਐਥਲੈਟਿਕਸ ਚੈਂਪੀਅਨਸ਼ਿਪ ‘ਚ ਸੋਨ ਤਗਮਾ ਕੀਤਾ ਆਪਣੇ ਨਾਂ

ਬਠਿੰਡਾ: ਮਾਲਵਾ ਫਿਜ਼ੀਕਲ ਐਜੂਕੇਸ਼ਨ ਕਾਲਜ ਬਠਿੰਡਾ ਦੇ ਸਾਬਕਾ ਓਲੰਪੀਅਨ, ਏਸ਼ਿਆਈ ਅਤੇ ਕੌਮੀ ਪੱਧਰ ਦੇ ਅਥਲੀਟ ਤਜਿੰਦਰਪਾਲ ਸਿੰਘ ਤੂਰ ਨੇ ਬੈਂਗਲੁਰੂ ਵਿੱਚ ਚੱਲ ਰਹੀ 61ਵੀਂ ਨੈਸ਼ਨਲ ਓਪਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 20.68 ਮੀਟਰ ਸੁੱਟ ਕੇ ਪੰਜਾਬ ਲਈ ਸੋਨ ਤਗ਼ਮਾ ਜਿੱਤਿਆ।

ਜ਼ਿਕਰਯੋਗ ਹੈ ਕਿ ਇਹ ਪ੍ਰਤਿਭਾਸ਼ਾਲੀ ਅਥਲੀਟ ਇਸ ਤੋਂ ਪਹਿਲਾਂ ਓਲੰਪਿਕ ਅਤੇ ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕਾ ਹੈ ਅਤੇ ਰਾਸ਼ਟਰੀ ਅਤੇ ਏਸ਼ਿਆਈ ਰਿਕਾਰਡ ਆਪਣੇ ਨਾਮ ਕਰ ਚੁੱਕਾ ਹੈ।

ਪੰਜਾਬੀ ਅਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੇ.ਪੀ.ਐਸ. ਬਰਾੜ ਇੰਟਰਨੈਸ਼ਨਲ ਐਥਲੀਟ ਨੇ ਕਾਲਜ ਦੀ ਸਮੁੱਚੀ ਮੈਨੇਜਮੈਂਟ ਅਤੇ ਅਥਲੀਟ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਕਾਲਜ ਦੇ ਡਾਇਰੈਕਟਰ ਪ੍ਰੋ. ਦਰਸ਼ਨ ਸਿੰਘ ਅਤੇ ਡੀਨ ਆਰ.ਸੀ. ਸ਼ਰਮਾ ਨੇ ਤਜਿੰਦਰ ਸਿੰਘ ਤੂਰ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Exit mobile version