ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ (Tanushree Dutta) ਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹਾਲ ਹੀ ‘ਚ ਤਨੁਸ਼੍ਰੀ ਇੱਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਮਹਾਕਾਲ ਦੇ ਦਰਸ਼ਨਾਂ ਲਈ ਜਾ ਰਹੀ ਸੀ, ਜਦੋਂ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਗੱਲ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ।
ਹਾਦਸੇ ਦੌਰਾਨ ਅਦਾਕਾਰਾ ਦੇ ਗੋਡੇ ‘ਤੇ ਡੂੰਘੀ ਸੱਟ ਲੱਗੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਇਸ ਘਟਨਾ ਬਾਰੇ ਜਾਣ ਕੇ ਕਾਫੀ ਪਰੇਸ਼ਾਨ ਹਨ। ਸੋਸ਼ਲ ਮੀਡੀਆ ‘ਤੇ ਤਨੂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਜਾ ਰਹੀ ਹੈ। ਤਨੁਸ਼੍ਰੀ ਦੇ ਕੰਮ ਦੀ ਗੱਲ ਕਰੀਏ ਤਾਂ ਉਸਨੇ 2005 ਵਿੱਚ ਬਾਲੀਵੁੱਡ ਵਿੱਚ ਕਦਮ ਰੱਖਿਆ ਸੀ। ਇਮਰਾਨ ਹਾਸ਼ਮੀ ਦੇ ਨਾਲ ‘ਆਸ਼ਿਕ ਬਨਾਇਆ ਆਪਨੇ’ ਨਾਲ ਫਿਲਮਾਂ ‘ਚ ਡੈਬਿਊ ਕਰਨ ਵਾਲੀ ਤਨੁਸ਼੍ਰੀ ਹੁਣ ਲਾਈਮਲਾਈਟ ਤੋਂ ਦੂਰ ਰਹਿੰਦੀ ਹੈ।