ਆਨੰਦਪੁਰ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਅਧਿਆਪਕ ਦਿਵਸ ਮੌਕੇ ਸੀ.ਐਮ ਮਾਨ ਨੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ ਆਨੰਦਪੁਰ ਸਾਹਿਬ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ 8736 ਅਧਿਆਪਕਾਂ ਦੇ ਪੱਕੇ ਹੋਣ ’ਤੇ ਮੋਹਰ ਲਗਾਈ ਹੈ।
ਚੋਣਾਂ ਵੇਲੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਦਿੱਤੀ ਗਾਰੰਟੀ ਦੀ ਸ਼ੁਰੂਆਤ ਹੋ ਚੁੱਕੀ ਹੈ…
ਅੱਜ ਅਧਿਆਪਕ ਦਿਵਸ ‘ਤੇ 8736 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਹੈ…ਕੈਬਨਿਟ ਦੀ ਮਨਜ਼ੂਰੀ ਵੀ ਲੈ ਲਈ ਗਈ ਹੈ…ਆਉਣ ਵਾਲੇ ਸਮੇਂ ‘ਚ ਬਾਕੀ ਮੁਲਾਜ਼ਮ ਵੀ ਪੱਕੇ ਕਰਾਂਗੇ…ਅਸੀਂ ਜੋ ਵੀ ਕੰਮ ਕਰਦੇ ਹਾਂ…ਕਨੂੰਨੀ ਰੂਪ ਨਾਲ ਪੱਕੇ ਤੌਰ ‘ਤੇ ਕਰਦੇ ਹਾਂ. pic.twitter.com/Y81LNuYAES
— Bhagwant Mann (@BhagwantMann) September 5, 2022