ਬੁੱਧਵਾਰ ਨੂੰ ਆਏ ਭੂਚਾਲ ਨਾਲ ਅਫਗਾਨਿਸਤਾਨ ਦੀ ਧਰਤੀ ਹਿੱਲ ਗਈ। ਇੱਥੇ 6.1 ਤੀਬਰਤਾ ਦਾ ਭੂਚਾਲ ਆਇਆ। ਆਫਤ ਪ੍ਰਬੰਧਨ ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਦੇਸ਼ ‘ਚ ਘੱਟੋ-ਘੱਟ 250 ਲੋਕਾਂ ਦੀ ਮੌਤ ਹੋ ਚੁੱਕੀ ਹੈ।… ਇਹ ਅੰਕੜਾ ਹੋਰ ਵਧ ਸਕਦਾ ਹੈ। ਇਸ ਤੋਂ ਇਲਾਵਾ 150 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ ਲਗਭਗ 44 ਕਿਲੋਮੀਟਰ ਦੂਰ ਸੀ ਅਤੇ ਇਹ 51 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਇਹ ਭੂਚਾਲ ਇੰਨਾ ਜ਼ਬਰਦਸਤ ਸੀ ਕਿ ਗੁਆਂਢੀ ਦੇਸ਼ ਪਾਕਿਸਤਾਨ ਦੇ ਲਾਹੌਰ, ਮੁਲਤਾਨ, ਕਵੇਟਾ ‘ਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਇਸ ਤੋਂ ਇਲਾਵਾ ਭਾਰਤ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦੀ ਖਬਰ ਹੈ।
ਪਾਕਿਸਤਾਨ ਵਿੱਚ ਵੀ ਭੂਚਾਲ
ਇਸ ਤੋਂ ਪਹਿਲਾਂ ਮੰਗਲਵਾਰ ਰਾਤ ਪਾਕਿਸਤਾਨ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇੱਥੇ ਦੁਪਹਿਰ 2:24 ਵਜੇ 6.1 ਤੀਬਰਤਾ ਦਾ ਭੂਚਾਲ ਆਇਆ। ਰਾਹਤ ਦੀ ਗੱਲ ਇਹ ਹੈ ਕਿ ਪਾਕਿਸਤਾਨ ‘ਚ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਇਸ ਤੋਂ ਇਲਾਵਾ ਮਲੇਸ਼ੀਆ ‘ਚ ਦੇਰ ਰਾਤ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਭੂਚਾਲ ਦੀ ਤੀਬਰਤਾ 5.1 ਸੀ।