ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸੋਮਵਾਰ ਨੂੰ ਅੱਤਵਾਦੀਆਂ ਵੱਲੋ ਵੱਡਾ ਹਮਲਾ ਕੀਤਾ ਗਿਆ ਹੈ। ਖ਼ਬਰਾਂ ਦੇ ਅਨੁਸਾਰ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬਾਹਰ ਹੋਏ ਇਸ ਹਮਲੇ ‘ਚ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖਮੀ ਹੋਏ ਹਨ। ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਇਸ ਹਾਦਸੇ ਦੀ ਸੂਚਨਾ ਦਿੱਤੀ ਹੈ।
ਖ਼ਬਰਾਂ ਦੇ ਅਨੁਸਾਰ ਫਇਦਾਈਨ ਹਮਲਾਵਰ ਦੀ ਕੋਸ਼ਿਸ਼ ਵਿਦੇਸ਼ ਮੰਤਰਾਲੇ ਦੇ ਅੰਦਰ ਜਾਣ ਦੀ ਸੀ। ਹਮਲਾਵਰ ਉਸ ਜਗ੍ਹਾ ‘ਤੇ ਪਹੁੰਚਣਾ ਚਾਹੁੰਦਾ ਸੀ ਜਿਥੇ ਅਧਿਕਾਰੀ ਬੈਠਦੇ ਹਨ। ਹਾਲਾਂਕਿ, ਜਦੋਂ ਉਹ ਇਸ ਕੋਸ਼ਿਸ਼ ਵਿੱਚ ਅਸਫਲ ਰਿਹਾ ਤਾਂ ਉਸ ਨੇ ਪਹਿਲਾਂ ਆਪਣੇ ਆਪ ਨੂੰ ਉਡਾ ਦਿੱਤਾ । ਇਹ ਜਗ੍ਹਾ ਮਹਿਮਾਨਾਂ ਲਈ ਹੁੰਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਇਹ ਦੂਸਰਾ ਹਮਲਾ ਹੈ। ਇਸਲਾਮਿਕ ਸਟੇਟ ਨੇ ਹਮਲੇ ਕਰਨ ਦੀ ਜ਼ਿੰਮੇਵਾਰੀ ਆਪਣੇ ਉੱਪਰ ਲਈ ਹੈ ਅਤੇ ਅਗਸਤ 2021 ਵਿਚ ਤਾਲਿਬਾਨ ਦੇ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ ਲਗਾਤਾਰ ਹਮਲੇ ਹੋ ਰਹੇ ਹਨ।
ਇਸ ਹਮਲੇ ‘ਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ । 4 ਜ਼ਖਮੀਆਂ ਦੀ ਹਸਪਤਾਲ ‘ਚ ਮੌਤ ਹੋ ਚੁੱਕੀ ਹੈ।ਕਈ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।