Friday, November 15, 2024
HomeBreakingਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੈਸ ਸਟੇਸ਼ਨ ਦੀ ਦੁਕਾਨ 'ਚ ਦਾਖਲ ਹੋ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਗੈਸ ਸਟੇਸ਼ਨ ਦੀ ਦੁਕਾਨ ‘ਚ ਦਾਖਲ ਹੋ ਕੇ ਲੁਟੇਰਿਆਂ ਨੇ ਕੀਤਾ ਕਤਲ |

ਪੰਜਾਬ ਦੇ ਦੋ ਨੌਜਵਾਨਾਂ ਦੇ ਕਤਲ ਤੋਂ ਬਾਅਦ ਅਮਰੀਕਾ ਵਿੱਚ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਕੀਤੀ ਗਈ ਹੈ ਤੇ ਨੌਜਵਾਨ ਕਪੂਰਥਲਾ ਦੇ ਪਿੰਡ ਜਲਾਲ ਭੁਲਾਣਾ ਦਾ ਰਹਿਣ ਵਾਲਾ ਸੀ।

ਸੂਚਨਾ ਦੇ ਅਨੁਸਾਰ ਨਵਜੋਤ ਸਿੰਘ ਵਾਸ਼ਿੰਗਟਨ ਦੇ ਵੈਨਕੂਵਰ ਸ਼ਹਿਰ ਵਿੱਚ ਇੱਕ ਗੈਸ ਸਟੇਸ਼ਨ ਸਟੋਰ ‘ਤੇ ਕੰਮ ਕਰ ਰਿਹਾ ਸੀ। ਪਿਛਲੇ ਦਿਨ ਨੌਜਵਾਨ ਰੋਜ਼ ਦੀ ਤਰ੍ਹਾਂ ਗੈਸ ਸਟੇਸ਼ਨ ਦੇ ਸਟੋਰ ‘ਤੇ ਕੰਮ ਕਰਨ ਲਈ ਗਿਆ ਹੋਇਆ ਸੀ। ਇਸ ਦੌਰਾਨ ਕੁਝ ਲੁਟੇਰੇ ਲੁੱਟ ਕਰਨ ਦੀ ਨੀਅਤ ਨਾਲ ਦੁਕਾਨ ਵਿੱਚ ਵੜ ਗਏ ਤੇ ਜਦੋਂ ਨਵਜੋਤ ਸਿੰਘ ਨੇ ਲੁਟੇਰਿਆਂ ਨੂੰ ਰੋਕਣਾ ਚਾਇਆ ਤਾਂ ਉਨ੍ਹਾਂ ਨੇ ਗੋਲੀ ਮਾਰ ਦਿੱਤੀ ਤੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ |

ਜਾਣਕਾਰੀ ਦੇ ਅਨੁਸਾਰ ਨਵਜੋਤ ਸਿੰਘ ਦਾ ਵਿਆਹ ਨਹੀਂ ਹੋਇਆ ਸੀ ਤੇ ਬੀਤੇ ਸਾਲ ਹੀ ਉਹ ਵਿਦੇਸ਼ ਗਿਆ ਹੋਇਆ ਸੀ। ਇਸ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿਚ ਨਜ਼ਰ ਆ ਰਿਹਾ ਹੈ ਕਿ ਲੁਟੇਰਿਆਂ ਨੇ ਬਹੁਤ ਬੁਰੇ ਤਰੀਕੇ ਨਾਲ ਨਵਜੋਤ ਸਿੰਘ ਦਾ ਕਤਲ ਕਰ ਦਿੱਤਾ ਹੈ। ਇਸ ਹਾਦਸੇ ਦੇ ਮਗਰੋਂ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਤੇ ਪਰਿਵਾਰ ਦੇ ਮੈਬਰਾਂ ਨੂੰ ਕੋਈ ਸੁੱਧ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments