Nation Post

ਅਮਰੀਕਾ ਦੇ ਕੈਲੀਫੋਰਨੀਆ ਤੋਂ ਅਗਵਾ ਹੋਏ ਪੰਜਾਬੀ ਪਰਿਵਾਰ ਦੀ ਮੌਤ, ਪਰਿਵਾਰ ‘ਚ ਛਾਇਆ ਸੋਗ

ਲਾਸ ਏਂਜਲਸ/ਟਾਂਡਾ: ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ 8 ਮਹੀਨੇ ਦੇ ਬੱਚੇ ਸਮੇਤ 3 ਮੈਂਬਰੀ ਸਿੱਖ ਪਰਿਵਾਰ ਦੇ ਅਗਵਾ ਹੋਣ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਗਵਾ ਹੋਏ ਪਰਿਵਾਰ ਦੇ ਚਾਰੇ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਪੁਲੀਸ ਨੇ ਚਾਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਜਿਸ ਤੋਂ ਬਾਅਦ ਪੂਰੇ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਹਾਲਾਂਕਿ ਇਸ ਸਬੰਧੀ ਜ਼ਿਆਦਾ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਮਰਸਡ ਸ਼ੈਰਿਫ ਅਧਿਕਾਰੀਆਂ ਨੇ ਅਗਵਾ ਕੀਤੀ ਗਈ 8 ਮਹੀਨੇ ਦੀ ਬੱਚੀ, ਉਸ ਦੀ ਮਾਂ, ਪਿਤਾ ਅਤੇ ਤਾਏ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਪੰਜਾਬ ਦੇ ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਹਰਸੀਪਦੀਨ ਦਾ ਰਹਿਣ ਵਾਲਾ ਇਹ ਪਰਿਵਾਰ ਸੋਮਵਾਰ ਨੂੰ ਮਰਸਡ ਕਾਉਂਟੀ ਤੋਂ ਅਗਵਾ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਦੀ ਪਛਾਣ 8 ਮਹੀਨੇ ਦੀ ਅਰੂਹੀ ਢੇਰੀ, ਉਸ ਦੀ ਸੱਸ ਜਸਲੀਨ ਕੌਰ (27), ਪਿਤਾ ਜਸਦੀਪ ਸਿੰਘ (36) ਅਤੇ ਅਮਨਦੀਪ ਸਿੰਘ (39) ਵਜੋਂ ਹੋਈ ਹੈ। ਦਰਅਸਲ ਸੋਮਵਾਰ ਦੇਰ ਰਾਤ ਪਰਿਵਾਰ ਦੀ ਗੱਡੀ ਸੜੀ ਹਾਲਤ ‘ਚ ਮਿਲੀ ਸੀ, ਜਿਸ ਦੇ ਆਧਾਰ ‘ਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਤੈਅ ਕੀਤਾ ਕਿ ਚਾਰਾਂ ਨੂੰ ਅਗਵਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

Exit mobile version