Friday, November 15, 2024
HomeBreakingਅਮਰੀਕਾ 'ਦੇ ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰੇ 'ਚ ਹੋਈ ਫਾਇਰਿੰਗ: ਦੋ ਸਿੱਖ ਨੌਜਵਾਨ...

ਅਮਰੀਕਾ ‘ਦੇ ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰੇ ‘ਚ ਹੋਈ ਫਾਇਰਿੰਗ: ਦੋ ਸਿੱਖ ਨੌਜਵਾਨ ਹੋਏ ਜ਼ਖ਼ਮੀ |

ਅਮਰੀਕਾ ਦੇ ਸੈਕਰਾਮੈਂਟੋ ਕਾਉਂਟੀ ਦੇ ਗੁਰਦੁਆਰੇ ਵਿੱਚ ਐਤਵਾਰ ਨੂੰ ਫਾਇਰਿੰਗ ਹੋਈ। ਇਸ ਘਟਨਾ ਵਿੱਚ ਦੋ ਸਿੱਖ ਨੌਜਵਾਨ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਸ਼ੂਟਰ ਵੀ ਸੀ। ਜਿਸ ਵੇਲੇ ਇਹ ਘਟਨਾ ਵਾਪਰੀ ਉਸ ਸਮੇਂ ਗੁਰਦੁਆਰੇ ਵਿੱਚ ਬਹੁਤ ਲੋਕ ਹਾਜ਼ਰ ਹੋਏ ਸੀ। ਪੁਲਿਸ ਦਫਤਰ ਦੇ ਬੁਲਾਰੇ ਅਮਰ ਗਾਂਧੀ ਨੇ ਦੱਸਿਆ ਹੈ ਕਿ ਇਸ ਨੂੰ ਨਫਰਤ-ਅਪਰਾਧ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਇਹ ਫਾਇਰਿੰਗ ਲੜਾਈ ਤੋਂ ਬਾਅਦ ਹੋਈ ।

गोलीबारी में घायल एक युवक।

ਪੁਲਿਸ ਦੇ ਅਨੁਸਾਰ ਇਹ ਘਟਨਾ ਬਰੈਡਸ਼ਾਅ ਰੋਡ ਦੇ 7600 ਬਲਾਕ ‘ਤੇ ਸਥਿਤ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿਖੇ ਵਾਪਰੀ ਹੈ । ਇਸ ਘਟਨਾ ਦਾ ਨਫ਼ਰਤ-ਅਪਰਾਧ ਨਾਲ ਕੋਈ ਸਬੰਧ ਨਹੀਂ ਹੈ। ਇਹ ਸਾਰੀ ਘਟਨਾ ਇਕ ਦੂਜੇ ਨੂੰ ਜਾਣਨ ਵਾਲੇ ਦੋ ਨੌਜਵਾਨਾਂ ਵਿਚਾਲੇ ਹੋਈ। ਲੜਾਈ ਕਰ ਰਹੇ ਨੌਜਵਾਨਾਂ ‘ਚੋਂ ਇਕ ਨੇ ਫਾਇਰਿੰਗ ਕਰ ਦਿੱਤੀ, ਜੋ ਨੇੜੇ ਖੜ੍ਹੇ ਨੌਜਵਾਨ ‘ਦੇ ਲੱਗ ਗਈ। ਜਿਸ ਤੋਂ ਬਾਅਦ ਲੜਾਈ ਕਰ ਰਹੇ ਨੌਜਵਾਨ ਨੇ ਪਿਸਤੌਲ ਫੜ ਕੇ ਗੋਲੀ ਸ਼ੂਟਰ ‘ਤੇ ਚਲਾ ਦਿੱਤੀ। ਜਿਸ ਤੋਂ ਬਾਅਦ ਨੌਜਵਾਨ ਗੁਰਦੁਆਰੇ ਤੋਂ ਫਰਾਰ ਹੋ ਗਿਆ।

ਹੁਣ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖਮੀ ਸ਼ੂਟਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਦੂਜੇ ਸ਼ੂਟਰ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਹੈ ਕਿ ਹਰ ਐਤਵਾਰ ਗੁਰਦੁਆਰੇ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾਂਦਾ ਹੈ, ਜੋ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੁੰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਜਗ੍ਹਾ ਫਾਇਰਿੰਗ ਹੋਈ ਉਸ ਨੂੰ ਸੀਲ ਕਰ ਦਿੱਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments